October 4, 2026, 10:34 am
----------- Advertisement -----------
HomeNewsBreaking NewsPM ਸੁਰੱਖਿਆ ਲੈਪਸ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਦੀਆਂ...

PM ਸੁਰੱਖਿਆ ਲੈਪਸ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਦੀਆਂ ਜਾਂਚ ਕਮੇਟੀਆਂ ‘ਤੇ ਲਗਾਈ ਰੋਕ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ ਕਮੇਟੀਆਂ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਹੈ।
ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਨੇ ਇੱਕ-ਦੂਜੇ ਦੀ ਜਾਂਚ ਕਮੇਟੀ ‘ਤੇ ਇਤਰਾਜ਼ ਜਤਾਇਆ। ਕੇਂਦਰ ਅਤੇ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਨੇ ਇਸ ਜਾਂਚ ਵਿੱਚ ਐਨਆਈਏ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇੱਥੇ ਪੰਜਾਬ ਨੇ ਕਿਹਾ ਕਿ ਉਨ੍ਹਾਂ ਦੀ ਕਮੇਟੀ ਪਹਿਲਾਂ ਹੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਲਈ ਟਾਲ ਦਿੱਤੀ। ਨਾਲ ਹੀ, ਉਦੋਂ ਤੱਕ ਕੇਂਦਰ ਅਤੇ ਰਾਜ ਆਪਣੀ ਜਾਂਚ ਦੇ ਆਧਾਰ ‘ਤੇ ਕਿਸੇ ਅਧਿਕਾਰੀ ਵਿਰੁੱਧ ਕਾਰਵਾਈ ਨਹੀਂ ਕਰ ਸਕਣਗੇ।
ਦਸ ਦਈਏ ਕਿ ਪੀਐਮ ਦੀ ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਵੀ ਇੱਕ ਜਾਂਚ ਕਮੇਟੀ ਬਣਾਈ ਹੈ। ਜਿਸ ਵਿੱਚ ਇੰਟੈਲੀਜੈਂਸ ਬਿਊਰੋ (ਆਈਬੀ) ਦੇ ਸੰਯੁਕਤ ਡਾਇਰੈਕਟਰ ਬਲਬੀਰ ਸਿੰਘ, ਸੁਰੱਖਿਆ ਸਕੱਤਰ ਸੁਧੀਰ ਕੁਮਾਰ ਸਕਸੈਨਾ ਅਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੇ ਆਈਜੀ ਐਸ. ਸੁਰੇਸ਼ ਸ਼ਾਮਲ ਹਨ।
ਤੇ ਉਧਰ ਪੰਜਾਬ ਸਰਕਾਰ ਨੇ ਵੀ ਇੱਕ ਕਮੇਟੀ ਬਣਾਈ ਹੈ। ਇਸ ਜਾਂਚ ਕਮੇਟੀ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਸ਼ਾਮਲ ਹਨ। ਇਹ ਕਮੇਟੀ 3 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...