September 14, 2026, 2:14 am
----------- Advertisement -----------
HomeNewsEntertainmentਪ੍ਰਭਾਸ ਸਟਾਰਰ ਫਿਲਮ ਆਦਿਪੁਰਸ਼ ਦੇ ਨਿਰਮਾਤਾਵਾਂ ਨੂੰ ਮਿਲੀ ਵੱਡੀ ਰਾਹਤ, ਫਿਲਮ ਦੀ...

ਪ੍ਰਭਾਸ ਸਟਾਰਰ ਫਿਲਮ ਆਦਿਪੁਰਸ਼ ਦੇ ਨਿਰਮਾਤਾਵਾਂ ਨੂੰ ਮਿਲੀ ਵੱਡੀ ਰਾਹਤ, ਫਿਲਮ ਦੀ ਰਿਲੀਜ਼ ਨੂੰ ਲੈ ਕੇ ਆਇਆ ਇਹ ਫੈਸਲਾ

Published on

----------- Advertisement -----------

ਮੇਗਾਸਟਾਰ ਪ੍ਰਭਾਸ ਦੀ ਫਿਲਮ ਆਦਿਪੁਰਸ਼ ਲਗਾਤਾਰ ਸੁਰਖੀਆਂ ‘ਚ ਹੈ। ਇਸ ਫਿਲਮ ਦਾ ਟੀਜ਼ਰ ਪਿਛਲੇ ਸਾਲ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਇਸ ਟੀਜ਼ਰ ਦੇ ਰਿਲੀਜ਼ ਹੋਣ ਤੋਂ ਬਾਅਦ ਕਈ ਥਾਵਾਂ ‘ਤੇ ਫਿਲਮ ਦਾ ਵਿਰੋਧ ਵੀ ਹੋਇਆ। ਆਦਿਪੁਰਸ਼ ਬਾਰੇ ਐਡਵੋਕੇਟ ਰਾਜ ਗੌਰਵ ਨੇ ਨਿਰਮਾਤਾਵਾਂ ‘ਤੇ ਫਿਲਮ ‘ਚ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਫਿਲਮ ‘ਆਦਿਪੁਰਸ਼’ ਦੇ ਨਿਰਮਾਤਾ ਖਿਲਾਫ ਦਾਇਰ ਕੇਸ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਹੈ ਕਿ ਪਟੀਸ਼ਨਕਰਤਾ ਹੁਣ ਆਪਣੀ ਪਟੀਸ਼ਨ ਵਾਪਸ ਲੈਣਾ ਚਾਹੁੰਦਾ ਹੈ। ਸੀਨੀਅਰ ਸਿਵਲ ਜੱਜ ਅਭਿਸ਼ੇਕ ਕੁਮਾਰ ਨੇ ਸ਼ਨੀਵਾਰ ਨੂੰ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਵਾਪਸ ਲੈ ਲਿਆ ਹੈ।

ਐਡਵੋਕੇਟ ਰਾਜ ਗੌਰਵ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਸ ਨੂੰ ਕੇਸ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਨਾਲ ਹੀ ਕੋਰਟ ਨੇ ਐਡਵੋਕੇਟ ਰਾਜ ਗੌਰਵ ਨੂੰ ਕਿਹਾ ਹੈ ਕਿ ਬਿਨਾਂ ਕਿਸੇ ਸਵਾਲ ਦੇ ਇਸ ਫਿਲਮ ਨੂੰ ਪਹਿਲਾਂ ਹੀ CBFC ਸਰਟੀਫਿਕੇਟ ਮਿਲ ਚੁੱਕਾ ਹੈ, ਤਾਂ ਕੀ ਤੁਸੀਂ ਅਜਿਹੇ ਮਾਮਲੇ ਨੂੰ ਲੈ ਕੇ ਕੋਰਟ ਜਾ ਸਕਦੇ ਹੋ। ਜਿਸ ‘ਤੇ ਐਡਵੋਕੇਟ ਰਾਜ ਗੌਰਵ ਨੇ ਜਵਾਬ ਦੇਣ ਲਈ ਸਮਾਂ ਮੰਗਿਆ ਹੈ ਅਤੇ ਅਦਾਲਤ ਨੇ ਉਨ੍ਹਾਂ ਨੂੰ ਸਮਾਂ ਦਿੱਤਾ ਹੈ। ਦੱਸ ਦੇਈਏ ਕਿ ਇਸ ਫਿਲਮ ‘ਚ ਮੈਗਾ ਸਟਾਰ ਪ੍ਰਭਾਸ ਤੋਂ ਇਲਾਵਾ ਕ੍ਰਿਤੀ ਸੈਨਨ ਅਤੇ ਸੈਫ ਅਲੀ ਖਾਨ ਵਰਗੇ ਕਲਾਕਾਰ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਸੈਫ ਅਲੀ ਖਾਨ ਰਾਵਣ ਦੇ ਕਿਰਦਾਰ ‘ਚ ਨਜ਼ਰ ਆਉਣਗੇ, ਜਦਕਿ ਪ੍ਰਭਾਸ ਭਗਵਾਨ ਰਾਮ ਦੀ ਭੂਮਿਕਾ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...