November 25, 2026, 5:40 pm
----------- Advertisement -----------
HomeNewsBreaking Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ

Published on

----------- Advertisement -----------
  • ਮੁਰੰਮਤ ਉਪਰੰਤ ਮੁੜ ਲਗਾਏ ਜਾ ਰਹੇ ਹਨ ਇਹ ਸੁਨਹਿਰੀ ਪੱਤਰੇ

ਅੰਮ੍ਰਿਤਸਰ, 19 ਮਾਰਚ 2023 – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਪਰਮਜੀਤ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਅਤੇ ਸਕੱਤਰ ਪ੍ਰਤਾਪ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਮੀ ਦੇ ਕਾਰਨ ਸੁਨਹਿਰੀ ਪੱਤਰੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੇਵਾ ਦੌਰਾਨ ਮੀਨਾਕਾਰੀ ਅਤੇ ਸੋਨੇ ਦੀ ਪੱਤਰਿਆਂ ਦੀ ਵੀਡੀਓਗ੍ਰਾਫੀ ਕਰਕੇ ਬਰੀਕੀ ਨਾਲ ਸੇਵਾ ਕਾਰਜ ਕੀਤੇ ਗਏ ਹਨ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਹਾਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਨਿਸ਼ਾਨ ਸਿੰਘ, ਐਸਡੀਓ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਭਾਈ ਸੁਮਿੰਦਰ ਸਿੰਘ, ਡਾ. ਜਸਵੰਤ ਸਿੰਘ, ਭਾਈ ਰਵਿੰਦਰ ਸਿੰਘ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...