June 30, 2026, 12:56 am
----------- Advertisement -----------
HomeNewsLatest Newsਬੰਗਲਾਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, ਬੱਸ ਖਾਈ 'ਚ ਡਿੱਗਣ ਕਾਰਨ 17 ਲੋਕਾਂ...

ਬੰਗਲਾਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, ਬੱਸ ਖਾਈ ‘ਚ ਡਿੱਗਣ ਕਾਰਨ 17 ਲੋਕਾਂ ਦੀ ਮੌ+ਤ

Published on

----------- Advertisement -----------

ਬੰਗਲਾਦੇਸ਼ ‘ਚ ਐਤਵਾਰ ਨੂੰ ਇਕ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ‘ਚ 17 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਜਿਹੇ ‘ਚ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬੱਸ ਦੀ ਤੇਜ਼ ਰਫ਼ਤਾਰ ਅਤੇ ਪਹੀਆ ਫਟਣ ਕਾਰਨ ਵਾਪਰਿਆ। ਤੇਜ਼ ਰਫ਼ਤਾਰ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਟੋਏ ਵਿੱਚ ਜਾ ਡਿੱਗੀ। ਇਹ ਹਾਦਸਾ ਬੰਗਲਾਦੇਸ਼ ਦੇ ਮਦਾਰੀਪੁਰ ਇਲਾਕੇ ‘ਚ ਵਾਪਰਿਆ। ਪੁਲਿਸ ਦੇ ਅਨੁਸਾਰ, ਇਮਾਦ ਟਰਾਂਸਪੋਰਟ ਦੁਆਰਾ ਸੰਚਾਲਿਤ ਢਾਕਾ ਜਾ ਰਹੀ ਬੱਸ ਸਵੇਰੇ 7.30 ਵਜੇ ਦੇ ਕਰੀਬ ਮਦਾਰੀਪੁਰ ਵਿੱਚ ਇੱਕ ਐਕਸਪ੍ਰੈਸ ਵੇਅ ‘ਤੇ ਕੰਟਰੋਲ ਤੋਂ ਬਾਹਰ ਹੋ ਗਈ। ਮਦਾਰੀਪੁਰ ਦੇ ਐਸਪੀ ਮੁਹੰਮਦ ਮਸੂਦ ਆਲਮ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਰੀਦਪੁਰ ਦੇ ਫਾਇਰ ਸਰਵਿਸ ਦੇ ਡਿਪਟੀ ਅਸਿਸਟੈਂਟ ਡਾਇਰੈਕਟਰ ਸ਼ਿਪਲੂ ਅਹਿਮਦ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਬੱਸ ਦਾ ਪਹੀਆ ਫਟ ਗਿਆ ਅਤੇ ਇਹ ਕੰਟਰੋਲ ਗੁਆ ਕੇ ਖਾਈ ‘ਚ ਜਾ ਡਿੱਗੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਬਚਾਅ ਕਾਰਜ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਹੋਣੀ ਬਾਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...