ਪੰਜਾਬ ‘ਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਮੀਹ ਪੀਣ ਦੀ ਸੰਭਾਵਨਾ ਦੱਸੀ ਗਈ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ (IMD) ਨੇ ਵੀ ਕਈ ਹੋਰ ਸੂਬਿਆਂ ਵਿੱਚ ਮੀਂਹ ਅਤੇ ਗੜੇਮਾਰੀ ਲਈ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਯੂਪੀ, ਬਿਹਾਰ ਅਤੇ ਰਾਜਸਥਾਨ ਵਿੱਚ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਉੱਤਰ ਪੂਰਬ ਦੇ ਰਾਜਾਂ ਵਿੱਚ 23 ਮਾਰਚ ਤੱਕ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਉਤਰਾਖੰਡ ‘ਚ 21 ਮਾਰਚ ਤੱਕ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।












