August 2, 2026, 10:24 pm
----------- Advertisement -----------
HomeNewsLatest Newsਮੋਹਾਲੀ 'ਚ ਤਣਾਅ ਪੂਰਨ ਸਥਿਤੀ ਬਰਕਰਾਰ, ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਧਰਨਾ...

ਮੋਹਾਲੀ ‘ਚ ਤਣਾਅ ਪੂਰਨ ਸਥਿਤੀ ਬਰਕਰਾਰ, ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ

Published on

----------- Advertisement -----------

ਪੰਜਾਬ ਦੇ ਮੋਹਾਲੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਉਨ੍ਹਾਂ ਦੇ ਸਮਰਥਕਾਂ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ।ਪ੍ਰਦਰਸ਼ਨਕਾਰੀ ਸਰਕਾਰ ‘ਤੇ ਦਬਾਅ ਬਣਾਉਂਦੇ ਹੋਏ ਲਗਾਤਾਰ ਮਾਰਚ ਕੱਢ ਰਹੇ ਹਨ। ਏਅਰਪੋਰਟ ਰੋਡ ’ਤੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ 18 ਮਾਰਚ ਦੀ ਦੁਪਹਿਰ ਤੋਂ ਹੀ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਇਕੱਠੇ ਹੋਏ ਹਨ। ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਦੀ ਮੌਜੂਦਗੀ ਅਤੇ ਨਾਅਰੇਬਾਜ਼ੀ ਕਾਰਨ ਪੂਰੇ ਇਲਾਕੇ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਦਰਅਸਲ, ਧਰਨੇ ’ਤੇ ਬੈਠੇ ਲੋਕਾਂ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਪੁਲੀਸ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸੂਚੀ ਜਾਰੀ ਕਰੇ। ਏਅਰਪੋਰਟ ਰੋਡ ‘ਤੇ ਡੱਟੇ ਪ੍ਰਦਰਸ਼ਨਕਾਰੀਆਂ ਨੇ ਰਾਤ ਭਰ ਸਤਨਾਮ ਵਾਹਿਗੁਰੂ ਦਾ ਜਾਪ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਦਾ ਪਤਾ ਨਹੀਂ ਲੱਗ ਜਾਂਦਾ, ਉਹ ਇੱਥੋਂ ਨਹੀਂ ਹਟਣਗੇ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਪੁਲਿਸ ਦੇ ਹੱਥ ਨਹੀਂ ਲੱਗਾ ਹੈ।
ਦੱਸ ਦਈਏ ਕਿ ਮੁਹਾਲੀ ਵਿੱਚ ਪੁਲੀਸ ਵੱਲੋਂ ਲਗਾਤਾਰ ਫਲੈਗ ਮਾਰਚ ਵੀ ਕੱਢਿਆ ਜਾ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸ਼ਨਾਖ਼ਤ ਵੀ ਜਾਰੀ ਹੈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਰੋਕੀ ਸੜਕ ’ਤੇ ਨਾਕਾਬੰਦੀ ਕਰ ਦਿੱਤੀ ਹੈ। ਤਿੰਨ ਦਿਨਾਂ ਤੋਂ ਸੜਕ ਦੇ ਬੰਦ ਹੋਣ ਕਾਰਨ ਸਥਾਨਕ ਲੋਕਾਂ ਅਤੇ ਹੋਰ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਅਰਪੋਰਟ ਰੋਡ ਇੰਨੇ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਏਅਰਪੋਰਟ ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਅੰਬਾਲਾ-ਦਿੱਲੀ ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...