September 6, 2026, 4:13 am
----------- Advertisement -----------
HomeNewsEntertainmentਅਨੁਪਮ ਖੇਰ ਨੇ ਸਤੀਸ਼ ਕੌਸ਼ਿਕ ਨੂੰ ਦਿੱਤੀ ਸ਼ਰਧਾਂਜਲੀ,ਵੀਡੀਓ ਸ਼ੇਅਰ ਕਰ ਲਿਖਿਆ ਇਮੋਸ਼ਨਲ...

ਅਨੁਪਮ ਖੇਰ ਨੇ ਸਤੀਸ਼ ਕੌਸ਼ਿਕ ਨੂੰ ਦਿੱਤੀ ਸ਼ਰਧਾਂਜਲੀ,ਵੀਡੀਓ ਸ਼ੇਅਰ ਕਰ ਲਿਖਿਆ ਇਮੋਸ਼ਨਲ ਨੋਟ

Published on

----------- Advertisement -----------

ਅਦਾਕਾਰ ਸਤੀਸ਼ ਕੌਸ਼ਿਕ ਦਾ 8 ਮਾਰਚ ‘ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਉਸ ਦੀ ਲਾਸ਼ ਨੂੰ ਮੁੰਬਈ ਭੇਜਣ ਤੋਂ ਪਹਿਲਾਂ ਪੋਸਟਮਾਰਟਮ ਕੀਤਾ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਦੇ ਪਰਿਵਾਰ ਨੇ ਮਰਹੂਮ ਅਦਾਕਾਰ-ਨਿਰਦੇਸ਼ਕ ਲਈ ਪ੍ਰਾਰਥਨਾ ਸਭਾ ਅਤੇ ਦਸਤਾਰ ਸਜਾਉਣ ਦੀ ਰਸਮ ਦਾ ਆਯੋਜਨ ਕੀਤਾ। ਇੰਡਸਟਰੀ ਦੇ ਉਨ੍ਹਾਂ ਦੇ ਦੋਸਤਾਂ ਅਤੇ ਸ਼ੁਭਚਿੰਤਕਾਂ ਨੇ ਇਸ ਮੌਕੇ ‘ਤੇ ਸ਼ਿਰਕਤ ਕੀਤੀ। ਵਿਦਿਆ ਬਾਲਨ, ਅਨੁਪਮ ਖੇਰ, ਵਿਵੇਕ ਅਗਨੀਹੋਤਰੀ, ਡੇਵਿਡ ਧਵਨ, ਜਾਵੇਦ ਅਖਤਰ, ਬੋਨੀ ਕਪੂਰ ਅਤੇ ਹੋਰ ਕਈ ਮਸ਼ਹੂਰ ਹਸਤੀਆਂ ਕੌਸ਼ਿਕ ਦੇ ਘਰ ਸਪਾਟ ਹੋਈਆਂ। ਇਸ ਦੇ ਨਾਲ ਹੀ ਸਤੀਸ਼ ਦੇ ਸਭ ਤੋਂ ਚੰਗੇ ਦੋਸਤ ਅਤੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਅਨੁਪਮ ਖੇਰ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਪ੍ਰਾਰਥਨਾ ਸਭਾ ਦਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਹੌਲੀ ਮੋਸ਼ਨ ਹੈ। ਜਿਸ ‘ਚ ਅਨੁਪਮ ਮਰਹੂਮ ਅਦਾਕਾਰ ਦੀ ਤਸਵੀਰ ਅੱਗੇ ਫੁੱਲ ਚੜ੍ਹਾਉਂਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ ਉਨ੍ਹਾਂ ਦੇ ਚਿਹਰੇ ‘ਤੇ ਕਾਫੀ ਉਦਾਸੀ ਸੀ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਇੱਕ ਵਾਰ ਫਿਰ ਆਪਣੇ ਦੋਸਤ ਲਈ ਇਮੋਸ਼ਨਲ ਨੋਟ ਲਿਖਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਨੁਪਮ ਨੇ ਲਿਖਿਆ, ‘ਜਾ!!! ਤੁਹਾਨੂੰ ਮਾਫ਼ ਕੀਤਾ! ਮੈਨੂੰ ਇਕੱਲਾ ਛੱਡਣ ਲਈ !! ਮੈਂ ਤੁਹਾਨੂੰ ਲੋਕਾਂ ਦੇ ਹਾਸੇ ਵਿੱਚ ਜ਼ਰੂਰ ਲੱਭਾਂਗਾ! ਪਰ ਹਰ ਰੋਜ਼ ਅਸੀਂ ਆਪਣੀ ਦੋਸਤੀ ਨੂੰ ਯਾਦ ਕਰਾਂਗੇ… ਅਲਵਿਦਾ ਮੇਰੇ ਦੋਸਤ… ਤੇਰਾ ਪਸੰਦੀਦਾ ਗੀਤ ਲਗਾ ਹੈ ਬੈਕਗ੍ਰਾਊਂਡ ਵਿੱਚ… ਤੂੰ ਵੀ ਕੀ ਯਾਦ ਕਰੇਗਾ। ਦੱਸ ਦੇਈਏ ਕਿ ਵੀਡੀਓ ਦੇ ਬੈਕਗ੍ਰਾਊਂਡ ‘ਚ ਗੀਤ ‘ਦੋ ਲਫਜ਼ਾਂ ਕੀ ਹੈ ਦਿਲ ਕੀ ਕਹਾਣੀ’ ਚੱਲ ਰਿਹਾ ਹੈ। ਅਨੁਪਮ ਦੇ ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਇਕ ਵਾਰ ਫਿਰ ਭਾਵੁਕ ਹੋ ਗਏ ਹਨ ਅਤੇ ਕਮੈਂਟ ਸੈਕਸ਼ਨ ‘ਚ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...