October 29, 2026, 7:21 am
----------- Advertisement -----------
HomeNewsLatest Newsਬਠਿੰਡਾ ਸ਼ਹਿਰ ‘ਚ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ

ਬਠਿੰਡਾ ਸ਼ਹਿਰ ‘ਚ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ।

ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...