November 7, 2026, 10:26 pm
----------- Advertisement -----------
HomeNewsBreaking NewsPM ਮੋਦੀ ਦੀ ਕਾਰ ਦੇ ਨੇੜੇ ਪਹੁੰਚ ਗਏ ਸਨ ਭਾਜਪਾ ਵਰਕਰ, ਇੱਕ...

PM ਮੋਦੀ ਦੀ ਕਾਰ ਦੇ ਨੇੜੇ ਪਹੁੰਚ ਗਏ ਸਨ ਭਾਜਪਾ ਵਰਕਰ, ਇੱਕ ਹੋਰ ਵੀਡੀਓ ਆਈ ਸਾਹਮਣੇ

Published on

----------- Advertisement -----------

ਫਿਰੋਜ਼ਪੁਰ, 7 ਜਨਵਰੀ 2022 – ਪੰਜਾਬ ਦੇ ਫਿਰੋਜ਼ਪੁਰ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ ਦੌਰਾਨ ਕੁਝ ਲੋਕ ਉਸ ਦੀ ਕਾਰ ਦੇ ਨੇੜੇ ਆ ਗਏ। ਜਿਸ ਕੋਲ ਭਾਰਤੀ ਜਨਤਾ ਪਾਰਟੀ ਦਾ ਝੰਡਾ ਹੈ। ਉਹ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਸਵਾਲ ਇਹ ਉੱਠ ਰਿਹਾ ਹੈ ਕਿ ਚਾਹੇ ਉਹ ਭਾਜਪਾ ਵਰਕਰ ਹੀ ਸਹੀ ਪਰ ਉਹ ਪ੍ਰਧਾਨ ਮੰਤਰੀ ਦੀ ਕਾਰ ਦੇ ਇੰਨੇ ਨੇੜੇ ਕਿਵੇਂ ਪਹੁੰਚ ਗਏ। ਉਸ ਸਮੇਂ ਪੰਜਾਬ ਪੁਲਿਸ ਦੀ ਕੋਈ ਸੁਰੱਖਿਆ ਕਿਉਂ ਨਹੀਂ ਸੀ ?

ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਦੀ ਕਾਰ ਦੇ ਆਲੇ-ਦੁਆਲੇ ਸਿਰਫ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਜਵਾਨ ਹੀ ਨਜ਼ਰ ਆ ਰਹੇ ਹਨ। ਜੋ ਉਨ੍ਹਾਂ ਲੋਕਾਂ ਨੂੰ ਪੀਐਮ ਦੀ ਕਾਰ ਦੇ ਨੇੜੇ ਆਉਣ ਤੋਂ ਵੀ ਰੋਕ ਰਹੇ ਹਨ। ਇਸ ਵੀਡੀਓ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਪੀਐਮ ਦੀ ਫੇਰੀ ਨੂੰ ਲੈ ਕੇ ਕਿਸ ਤਰ੍ਹਾਂ ਦੀ ਹਫੜਾ-ਦਫੜੀ ਮੱਚੀ ਹੋਈ ਸੀ।

ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਹੁਣ ਤੱਕ ਪੀਐਮ ਮੋਦੀ ਦੇ ਫਲਾਈਓਵਰ ਉੱਤੇ ਰੁਕੇ ਕਾਫ਼ਲੇ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਹਾਲਾਂਕਿ ਹੁਣ ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਪੀਐਮ ਦੀ ਸੁਰੱਖਿਆ ਵਿੱਚ ਲੱਗੇ ਐਸਪੀਜੀ ਅਧਿਕਾਰੀ ਕਾਫੀ ਚਿੰਤਤ ਨਜ਼ਰ ਆ ਰਹੇ ਹਨ।

PM ਮੋਦੀ ਦੇ ਰੁਕੇ ਕਾਫਲੇ ਦੀ ਵੀਡੀਓ ‘ਚ ਪੰਜਾਬ ਪੁਲਿਸ ਦੀ ਲਾਪਰਵਾਹੀ ਫਿਰ ਦਿਖਾਈ ਦੇ ਰਹੀ ਹੈ। ਪੰਜਾਬ ਪੁਲਿਸ ਦੇ ਮੁਲਾਜ਼ਮ ਨਾ ਤਾਂ ਟ੍ਰੈਫਿਕ ਜਾਮ ਨੂੰ ਦੂਰ ਕਰ ਰਹੇ ਹਨ ਅਤੇ ਨਾ ਹੀ ਕੋਈ ਚਿੰਤਾ ਦਿਖਾ ਰਹੇ ਹਨ। ਕੁਝ ਪੁਲਿਸ ਵਾਲੇ ਆਪਣੀਆਂ ਜੇਬਾਂ ਵਿੱਚ ਹੱਥ ਰੱਖੇ ਹੋਏ ਨਜ਼ਰ ਆ ਰਹੇ ਹਨ, ਜਦੋਂ ਕਿ ਕੁਝ ਆਪਸ ਵਿੱਚ ਗੱਲਾਂ ਕਰਨ ਵਿੱਚ ਰੁੱਝੇ ਹੋਏ ਦਿਖਾਈ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...