ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼ਹੀਦੀ ਦਿਵਸ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ।

ਪੀ ਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, “ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਸਾਡੇ ਆਜ਼ਾਦੀ ਸੰਗਰਾਮ ਵਿੱਚ ਵਿਲੱਖਣ ਯੋਗਦਾਨ ਪਾਇਆ।”












