November 12, 2026, 8:39 am
----------- Advertisement -----------
HomeNewsEntertainmentਸ਼ਾਰਕ ਟੈਂਕ ਦੇ ਜੱਜ ਅਨੁਪਮ ਮਿੱਤਲ ਨੇ ਹਸਪਤਾਲ ਦੇ ਬੈੱਡ ਤੋਂ ਸ਼ੇਅਰ...

ਸ਼ਾਰਕ ਟੈਂਕ ਦੇ ਜੱਜ ਅਨੁਪਮ ਮਿੱਤਲ ਨੇ ਹਸਪਤਾਲ ਦੇ ਬੈੱਡ ਤੋਂ ਸ਼ੇਅਰ ਕੀਤੀ ਵੀਡੀਓ ,ਦੱਸਿਆ ਸਿਹਤ ਦਾ ਹਾਲ

Published on

----------- Advertisement -----------

ਟੀਵੀ ਦੇ ਮਸ਼ਹੂਰ ਬਿਜ਼ਨਸ ਬੇਸਡ ਰਿਐਲਿਟੀ ਸ਼ੋਅ ‘ਸ਼ਾਰਕ ਟੈਂਕ ਇੰਡੀਆ’ ਦੇ ਜੱਜ ਅਨੁਪਮ ਮਿੱਤਲ ਨਾਲ ਇੱਕ ਹਾਦਸਾ ਹੋ ਗਿਆ ਸੀ। ਜਿਸ ਮਗਰੋਂ ਹਾਲ ਹੀ ਵਿੱਚ ਉਨ੍ਹਾਂ ਦੀ ਬਾਂਹ ਦੀ ਸਰਜਰੀ ਹੋਈ ਹੈ। ਬਾਂਹ ਦੀ ਸਰਜਰੀ ਹੋਣ ਮਗਰੋਂ ਕਾਰੋਬਾਰੀ ਅਨੁਪਮ ਮਿੱਤਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਕਾਰੋਬਾਰੀ ਅਨੁਪਮ ਮਿੱਤਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੀ ਜ਼ਿੰਦਗੀ ਨਾਲ ਜੁੜੇ ਹਰ ਅਪਡੇਟਸ ਫੈਨਜ਼ ਨਾਲ ਸਾਂਝਾ ਕਰਦੇ ਹਨ। ਹਾਲ ਹੀ ‘ਚ ਅਨੁਪਮ ਮਿੱਤਲ ਦਾ ਐਕਸੀਡੈਂਟ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਬਾਂਹ ਟੁੱਟ ਗਈ ਸੀ। ਇਸ ਦੀ ਜਾਣਕਾਰੀ ਖ਼ੁਦ ਅਨੁਪਮ ਨੇ ਆਪਣੇ ਫੈਨਜ਼ ਨੂੰ ਦਿੱਤੀ ਹੈ। ਹਾਲ ਹੀ ਵਿੱਚ ਅਨੁਪਮ ਮਿੱਤਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ‘ਚ ਅਨੁਪਮ ਮਿੱਤਲ ਨੇ ਦੋ ਤਸਵੀਰਾਂ ਨਾਲ ਬਣੀ ਵੀਡੀਓ ਪੋਸਟ ਕੀਤੀ ਹੈ। ਪਹਿਲੀ ਤਸਵੀਰ ‘ਚ ਅਨੁਪਮ ਨੂੰ ਹਸਪਤਾਲ ਦੇ ਬੈੱਡ ‘ਤੇ ਪਏ ਦੇਖਿਆ ਜਾ ਸਕਦਾ ਹੈ।

ਦੂਜੀ ਤਸਵੀਰ ਰਾਹੀਂ ਉਹ ਆਪਣੇ ਆਪ ਨੂੰ ਮਜ਼ਬੂਤ ​​ਦੱਸਦੇ ਹੋਏ ਨਜ਼ਰ ਆ ਰਹੇ ਹਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਘਰ ਪਰਤ ਆਏ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਨੁਪਮ ਨੇ ਕੈਪਸ਼ਨ ‘ਚ ਲਿਖਿਆ, ”ਜਦੋਂ ਮੰਜ਼ਿਲ ਹੋਰ ਦੂਰ ਹੋ ਜਾਂਦੀ ਹੈ…ਪਹਿਲਾਂ ਨਾਲੋਂ ਜ਼ਿਆਦਾ ਲੜੋ।” ਅਨੁਪਮ ਮਿੱਤਲ ਨੇ ਅੱਗੇ ਲਿਖਿਆ, ” ਮੈਂ ਕਈ ਸਾਲਾਂ ਤੋਂ ਚੰਗੇ ਸ਼ੇਪ ਵਿੱਚ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਜਦੋਂ ਤੁਸੀਂ ਕਿਸੇ ਚੀਜ਼ ਦਾ ਪਿੱਛਾ ਕਰਦੇ ਹੋ ਅਤੇ ਤੁਸੀਂ ਉੱਥੇ ਪਹੁੰਚਣ ਹੀ ਵਾਲੇ ਹੁੰਦੇ ਹੋ ਤਾਂ ਜ਼ਿੰਦਗੀ ਤੁਹਾਨੂੰ ਉੱਥੇ ਵਾਪਸ ਲੈ ਜਾਂਦੀ ਹੈ ਜਿੱਥੇ ਤੁਸੀਂ ਸ਼ੁਰੂਆਤ ਕੀਤੀ ਸੀ। ਅਸਫ਼ਲਤਾਵਾਂ ਅਤੇ ਨਾਕਆਊਟਾਂ ਬਾਰੇ ਅਸੀਂ ਕੁਝ ਨਹੀਂ ਕਰ ਸਕਦੇ ਹਾਂ, ਪਰ ਅਸੀਂ ਕੀ ਕਰ ਸਕਦੇ ਹਾਂ… ਮੁੜ ਉੱਠਣਾ ਹੈ।” ਅਨੁਪਮ ਦੇ ਫੈਨਜ਼ ਇਸ ਪੋਸਟ ‘ਤੇ ਕਮੈਂਟ ਕਰਕੇ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਦੁਆ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...