ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ।
ਦੱਸ ਦਈਏ ਕਿ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਜੇਕਰ ਲੋਕਤੰਤਰ ਦੀ ਰੱਖਿਆ ਲਈ ਜੇ ਜੇਲ ਵੀ ਜਾਣਾ ਪਿਆ ਤਾਂ ਵੀ ਜਾਵਾਂਗੇ। ਵਰਕਰਾਂ ਨੇ ਦਿੱਲੀ ਵਿੱਚ ਕਾਂਗਰਸ ਦਫ਼ਤਰ ਵਿੱਚ ਵੀ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਕੁਝ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕਰਨਾਟਕ ਵਿੱਚ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਜੰਮੂ ਵਿੱਚ ਵੀ ਪ੍ਰਦਰਸ਼ਨ ਹੋਏ।
ਰਾਹੁਲ ‘ਤੇ ਕਾਰਵਾਈ ਤੋਂ ਬਾਅਦ ਰਾਹੁਲ ਗਾਂਧੀ ਦੇ ਸਮਰਥਨ ‘ਚ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ‘ਡਰੋ ਮਤ’ ਮੁਹਿੰਮ ਸ਼ੁਰੂ ਕਰ ਦਿਤੀ ਹੈ। ਇਸ ਨੂੰ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਵੀ ਪੋਸਟ ਕੀਤਾ ਗਿਆ ਹੈ। ਪਾਰਟੀ ਵਰਕਰ ਇਸ ਨੂੰ ਸਾਂਝਾ ਕਰ ਰਹੇ ਹਨ। ਇਸ ਤੋਂ ਇਲਾਵਾ ਪਾਰਟੀ ਦੇ ਪ੍ਰਦਰਸ਼ਨਾਂ ਵਿਚ ਬੈਨਰਾਂ ਅਤੇ ਪੋਸਟਰਾਂ ‘ਤੇ ਵੀ ਇਹ ਨਾਅਰਾ ਪ੍ਰਮੁੱਖਤਾ ਨਾਲ ਵਰਤਿਆ ਜਾ ਰਿਹਾ ਹੈ।
----------- Advertisement -----------
ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪਹੁੰਚੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ
Published on
----------- Advertisement -----------
----------- Advertisement -----------












