September 21, 2026, 1:14 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫ਼ਤਾਰ...

ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫ਼ਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ

Published on

----------- Advertisement -----------

ਚੰਡੀਗੜ੍ਹ : ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ, ਇਹਤਿਆਤ ਵਜੋਂ ਗ੍ਰਿਫ਼ਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਹਨਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਇਹਤਿਆਤ ਵਜੋਂ ਗਿਰਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ’ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...