June 2, 2026, 11:33 am
----------- Advertisement -----------
HomeNewsEntertainmentਮਸ਼ਹੂਰ ਟੀਵੀ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦਾ ਦੇਹਾਂਤ, ਬਾਥਰੂਮ...

ਮਸ਼ਹੂਰ ਟੀਵੀ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦਾ ਦੇਹਾਂਤ, ਬਾਥਰੂਮ ‘ਚ ਮਿਲੀ ਲਾ+ਸ਼

Published on

----------- Advertisement -----------

ਮਸ਼ਹੂਰ ਟੀਵੀ ਅਤੇ ਫਿਲਮਾਂ ਦੀ ਅਦਾਕਾਰਾ ਨੀਲੂ ਕੋਹਲੀ ਦੇ ਪਤੀ ਹਰਮਿੰਦਰ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਨੀਲੂ ਦਾ ਪਤੀ ਹਰਮਿੰਦਰ ਪੂਰੀ ਤਰ੍ਹਾਂ ਸਿਹਤਮੰਦ ਸੀ। ਉਹ ਸ਼ੁੱਕਰਵਾਰ ਦੁਪਹਿਰ ਨੂੰ ਗੁਰਦੁਆਰੇ ਵੀ ਗਿਆ ਸੀ। ਉਥੋਂ ਵਾਪਸ ਆ ਕੇ ਉਹ ਬਾਥਰੂਮ ਗਿਆ ਅਤੇ ਉਥੇ ਡਿੱਗ ਪਿਆ। ਉਸ ਸਮੇਂ ਘਰ ਵਿੱਚ ਸਿਰਫ਼ ਇੱਕ ਸਹਾਇਕ ਹੀ ਮੌਜੂਦ ਸੀ। ਉਸਨੇ ਹੀ ਨੀਲੂ ਦੇ ਪਤੀ ਨੂੰ ਬਾਥਰੂਮ ਵਿੱਚ ਬੇਹੋਸ਼ ਪਾਇਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਰਿਪੋਰਟ ਦੇ ਅਨੁਸਾਰ, ਨੀਲੂ ਦੀ ਸਭ ਤੋਂ ਚੰਗੀ ਦੋਸਤ ਵੰਦਨਾ ਨੇ ਅਭਿਨੇਤਰੀ ਦੇ ਪਤੀ ਦੀ ਮੌਤ ਦੀ ਪੁਸ਼ਟੀ ਕੀਤੀ, ਉਸਨੇ ਦੱਸਿਆ ਕਿ ਉਸ ਸਮੇਂ ਘਰ ਵਿੱਚ ਸਹਾਇਕ ਮੌਜੂਦ ਸੀ ਅਤੇ ਉਹ ਦੁਪਹਿਰ ਦਾ ਖਾਣਾ ਤਿਆਰ ਕਰ ਰਿਹਾ ਸੀ।

ਉਹ ਹਰਮਿੰਦਰ ਦੇ ਬਾਥਰੂਮ ਤੋਂ ਵਾਪਸ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ, ਤਾਂ ਜੋ ਉਹ ਉਸਨੂੰ ਦੁਪਹਿਰ ਦਾ ਖਾਣਾ ਪਰੋਸ ਸਕੇ। ਅਦਾਕਾਰਾ ਦੇ ਦੋਸਤ ਨੇ ਇਹ ਵੀ ਦੱਸਿਆ ਕਿ ਹਰਮਿੰਦਰ ਨੂੰ ਸ਼ੂਗਰ ਦੀ ਬਿਮਾਰੀ ਸੀ, ਪਰ ਉਹ ਪੂਰੀ ਤਰ੍ਹਾਂ ਤੰਦਰੁਸਤ ਸੀ ਅਤੇ ਇਹ ਸਭ ਕੁਝ ਅਚਾਨਕ ਹੋ ਗਿਆ। ਰਿਪੋਰਟ ਮੁਤਾਬਕ ਨੀਲੂ ਦੇ ਦੋਸਤ ਨੇ ਇਹ ਵੀ ਦੱਸਿਆ ਕਿ ਹਰਮਿੰਦਰ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਕੀਤਾ ਜਾਵੇਗਾ। ਕਿਉਂਕਿ ਉਨ੍ਹਾਂ ਦਾ ਬੇਟਾ ਅਜੇ ਬਾਹਰ ਹੈ, ਅਭਿਨੇਤਰੀ ਦੇ ਪਤੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ। ਦੱਸ ਦੇਈਏ ਕਿ ਨੀਲੂ ਕਈ ਟੀਵੀ ਸੀਰੀਅਲ ਅਤੇ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। ਨੀਲੂ ਨੇ ਹਾਊਸਫੁੱਲ 2, ਪਟਿਆਲਾ ਹਾਊਸ, ਹਿੰਦੀ ਮੀਡੀਅਮ ਵਰਗੇ ਪ੍ਰੋਜੈਕਟਾਂ ਵਿੱਚ ਕੰਮ ਕੀਤਾ ਹੈ। ਉਹ ਸਾਲ 2020 ਵਿੱਚ ਪੀਰੀਅਡ ਡਰਾਮਾ ਫਿਲਮ ‘ਜੋਗੀ’ ਵਿੱਚ ਵੀ ਇੱਕ ਦਮਦਾਰ ਭੂਮਿਕਾ ਨਿਭਾਉਂਦੀ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...