June 5, 2026, 3:51 pm
----------- Advertisement -----------
HomeNewsLatest Newsਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 25 ਮਾਰਚ: ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ। ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ ‘ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...