June 27, 2026, 10:17 am
----------- Advertisement -----------
HomePunjabbusinessਬਿਜਲੀ ਵਿਭਾਗ 'ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ...

ਬਿਜਲੀ ਵਿਭਾਗ ‘ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ ਗਰੁੱਪ ਏ, ਬੀ ਅਤੇ ਸੀ ਵੱਖ-ਵੱਖ 2424 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਭਵਿੱਖ ‘ਚ ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਨੇ ਨਵੀਂਆਂ 2424 ਅਸਾਮੀਆਂ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ 02 ਅਸਿਸਟੈਂਟ ਮੈਨੇਜਰ (ਆਈ.ਟੀ., ਗਰੁੱਪ ਏ), 36 ਜੂਨੀਅਰ ਇਜੀਨੀਅਰ (ਗਰੁੱਪ ਬੀ) ਅਤੇ 2386 ਅਸਿਸਟੈਂਟ ਲਾਈਨਮੈਨ, ਐਲ.ਡੀ.ਸੀ., ਕਲਰਕ (ਗਰੁੱਪ ਬੀ) ਆਦਿ ਸ਼ਾਮਲ ਹਨ, ਜਿਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।

ਬਿਜਲੀ ਮੰਤਰੀ ਨੇ ਬੀਤੇ ਸਾਲ ਦੌਰਾਨ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 26 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰੀਕਲ), 05 ਅਸਿਸਟੈਂਟ ਮੈਨੇਜਰ (ਆਈ.ਟੀ.), 85 ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ), 59 ਜੂਨੀਅਰ ਇੰਜੀਨੀਅਰ (ਸਬ-ਸਟੇਸ਼ਨ), 14 ਜੂਨੀਅਰ ਇੰਜੀਨੀਅਰ (ਸਿਵਲ), 294 ਏ.ਐਸ.ਐਸ.ਏ., 08 ਇਲੈਕਟ੍ਰੀਸ਼ਨ (ਗਰੇਡ-2), 08 ਅਸਿਸਟੈਂਟ ਲਾਈਨਮੈਨ, 03 ਸੁਪਰਡੰਟ (ਡਵੀਜ਼ਨਲ ਅਕਾਊਂਟਸ), 25 ਰੈਵੇਨਿਊ ਅਕਾਊਂਟੈਂਟ, 677 ਐਲ.ਡੀ.ਸੀ./ਕਲਰਕ, 60 ਸੇਵਾਦਾਰ/ਚੌਂਕੀਦਾਰ (ਤਰਸ ਦੇ ਆਧਾਰ ‘ਤੇ) 38 ਐਲ.ਡੀ.ਸੀ. (ਤਰਸ ਦੇ ਆਧਾਰ ‘ਤੇ) ਅਤੇ 95 ਆਰ.ਟੀ.ਐਮ. ਆਦਿ ਨੂੰ ਭਰਤੀ ਕੀਤਾ ਗਿਆ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਬੀਤੇ ਇੱਕ ਸਾਲ ਦੌਰਾਨ ਸੂਬੇ ਦੇ ਲਗਭੱਗ 27 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਯੋਗਤਾ ਅਤੇ ਨਿਰੋਲ ਮੈਰਿਟ ਦੇ ਅਧਾਰ ‘ਤੇ ਮੁਹੱਈਆਂ ਕਰਵਾਈਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...