September 6, 2026, 9:14 am
----------- Advertisement -----------
HomeNewsEntertainmentਰਣਵੀਰ ਸਿੰਘ ਨੇ ਦਿਲਚਸਪ ਅੰਦਾਜ਼ 'ਚ ਦਿੱਤੀ ਕਪਿਲ ਦੇਵ ਨੂੰ ਜਨਮਦਿਨ ਦੀ...

ਰਣਵੀਰ ਸਿੰਘ ਨੇ ਦਿਲਚਸਪ ਅੰਦਾਜ਼ ‘ਚ ਦਿੱਤੀ ਕਪਿਲ ਦੇਵ ਨੂੰ ਜਨਮਦਿਨ ਦੀ ਵਧਾਈ

Published on

----------- Advertisement -----------

ਭਾਰਤ ਵਿੱਚ ਕ੍ਰਿਕਟ ਪ੍ਰਤੀ ਲੋਕਾਂ ਦਾ ਪਿਆਰ ਅਤੇ ਸ਼ੌਕ ਲਗਭਗ ਹਰ ਦੂਜੇ ਵਿਅਕਤੀ ਵਿੱਚ ਦੇਖਿਆ ਜਾਂਦਾ ਹੈ। ਕ੍ਰਿਕਟ ਨੂੰ ਪਿਆਰ ਕਰਨ ਵਾਲੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਬਾਰੇ ਜ਼ਰੂਰ ਜਾਣਦੇ ਹੋਣਗੇ। ਕਪਿਲ ਦੇਵ ਨੇ ਭਾਰਤ ਲਈ ਪਹਿਲੀ ਵਾਰ ਵਿਸ਼ਵ ਕੱਪ ਜਿੱਤਿਆ ਸੀ। ਉਹ ਆਪਣੇ ਯੁੱਗ ਦੇ ਮਸ਼ਹੂਰ ਆਲਰਾਊਂਡਰ ਰਹੇ ਹਨ। ਕਪਿਲ ਦੇਵ ਨੇ 6 ਜਨਵਰੀ ਨੂੰ ਆਪਣਾ 63ਵਾਂ ਜਨਮਦਿਨ ਮਨਾਇਆ।

ਇਸ ਮੌਕੇ ਮਸ਼ਹੂਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਉਨ੍ਹਾਂ ਦੇ ਇਸ ਖ਼ਾਸ ਦਿਨ ‘ਤੇ ਉਨ੍ਹਾਂ ਨੂੰ ਖ਼ਾਸ ਅੰਦਾਜ਼ ਵਿੱਚ ਵਧਾਈ ਦਿੱਤੀ।ਰਣਵੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਪਿਲ ਦੇਵ ਨਾਲ ਆਪਣੀ ਇੱਕ ਤਸਵੀਰ ਪੋਸਟ ਕੀਤੀ ਅਤੇ ਮਹਾਨ ਕ੍ਰਿਕਟਰ ਕਪਿਲ ਦੇਵ ਲਈ ਇੱਕ ਖ਼ਾਸ ਨੋਟ ਲਿਖਿਆ। ਰਣਵੀਰ ਨੇ ਲਿਖਿਆ, “ਅਸਲੀ ਸਖ਼ਤ ਜਾਨ @therealkapildev ਨੂੰ ਜਨਮਦਿਨ ਮੁਬਾਰਕ।

https://www.instagram.com/p/CYYW9DKhJkV/?utm_source=ig_embed&ig_rid=2bed7c98-520a-4a3d-800e-2723060d3100

ਇਹ ਮੇਰੇ ਲਈ ਸਨਮਾਨ ਦੀ ਗੱਲ ਹੈ ਕਿ ਸਕ੍ਰੀਨ ‘ਤੇ ਤੁਹਾਡੀ ਚੈਂਪੀਅਨ ਬਣਨ ਦੀ ਭਾਵਨਾ ਨੂੰ ਮੁੜ ਸੁਰਜੀਤ ਕਰ ਸਕਿਆ!” ਰਣਵੀਰ ਦੀ ਇਸ ਪੋਸਟ ਨੂੰ ਉਨ੍ਹਾਂ ਦੇ ਸਹਿ ਕਲਾਕਾਰਾਂ ਨੇ ਵੀ ਬਹੁਤ ਪਸੰਦ ਕੀਤਾ ਹੈ । ਯਸ਼ਪਾਲ ਸ਼ਰਮਾ ਦਾ ਕਿਰਦਾਰ ਨਿਭਾਉਣ ਵਾਲੇ ਜਤਿਨ ਸਰਨਾ ਨੇ ਦਿਲ ਵਾਲੇ ਈਮੋਜ਼ੀਸ ਦੇ ਨਾਲ ਦੋਹਾਂ ਦੀ ਤਾਰੀਫ਼ ਕੀਤੀ ‘ਤੇ ਲਿਖਿਆ ਦੋਨੋਂ ਕਾ ਜਵਾਬ ਨਹੀਂ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਕਪਿਲ ਦੇਵ ਦਾ ਪੂਰਾ ਨਾਂ ਕਪਿਲ ਰਾਮ ਲਾਲ ਨਿਖੰਜ ਹੈ। ਉਨ੍ਹਾਂ ਦਾ ਜਨਮ 6 ਜਨਵਰੀ 1959 ਨੂੰ ਚੰਡੀਗੜ੍ਹ ‘ਚ ਹੋਇਆ ਸੀ। ਉਸਦੇ ਪਿਤਾ ਦਾ ਨਾਮ ਰਾਮ ਲਾਲ ਨਿਖੰਜ ਹੈ, ਜੋ ਇੱਕ ਠੇਕੇਦਾਰ ਕਮ ਬਿਲਡਰ ਸੀ। ਉਹਨਾਂ ਦਾ ਚੰਡੀਗੜ੍ਹ ਵਿੱਚ ਆਲੀਸ਼ਾਨ ਘਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...