November 12, 2026, 7:21 am
----------- Advertisement -----------
HomeNewsEntertainmentਮੇਕਅੱਪ ਕਰਦੇ ਹੋਏ ਪ੍ਰਿਯੰਕਾ ਨੇ ਬੇਟੀ ਮਾਲਤੀ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ,...

ਮੇਕਅੱਪ ਕਰਦੇ ਹੋਏ ਪ੍ਰਿਯੰਕਾ ਨੇ ਬੇਟੀ ਮਾਲਤੀ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਫੈਨਜ਼ ਨੂੰ ਆ ਰਹੀ ਪਸੰਦ

Published on

----------- Advertisement -----------

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਇੱਕ ਅੰਤਰਰਾਸ਼ਟਰੀ ਕਲਾਕਾਰ ਹੈ। ਉਸ ਨੇ ਆਪਣੀ ਅਦਾਕਾਰੀ ਦੇ ਦਮ ‘ਤੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ‘ਚ ਵੀ ਆਪਣਾ ਨਾਂ ਕਮਾਇਆ ਹੈ। ਉਸਨੇ ਸਾਲ 2018 ਵਿੱਚ ਅਭਿਨੇਤਾ-ਗਾਇਕ ਨਿਕ ਜੋਨਸ ਨਾਲ ਵਿਆਹ ਕੀਤਾ, ਜਿਸ ਤੋਂ ਬਾਅਦ ਜੋੜੇ ਨੇ ਸਰੋਗੇਸੀ ਦੀ ਮਦਦ ਨਾਲ ਜਨਵਰੀ 2022 ਵਿੱਚ ਆਪਣੀ ਧੀ ਮਾਲਤੀ ਮੈਰੀ ਦਾ ਇਸ ਸੰਸਾਰ ਵਿੱਚ ਸਵਾਗਤ ਕੀਤਾ। ਲੰਬੇ ਸਮੇਂ ਤੋਂ, ਅਦਾਕਾਰਾ ਆਪਣੀ ਬੇਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਸੀ, ਹਾਲਾਂਕਿ ਉਸਨੇ ਮਾਲਤੀ ਦਾ ਚਿਹਰਾ ਛੁਪਾਇਆ ਹੋਇਆ ਸੀ ਅਤੇ ਹਾਲ ਹੀ ਵਿੱਚ, ਉਸਨੇ ਸੋਸ਼ਲ ਮੀਡੀਆ ਦੁਆਰਾ ਆਪਣੀ ਬੇਟੀ ਦਾ ਚਿਹਰਾ ਦਿਖਾਇਆ ਸੀ। ਪ੍ਰਿਯੰਕਾ ਨੇ ਹੁਣ ਬੇਟੀ ਮਾਲਤੀ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ।

ਉਸ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦਾ ਕੈਪਸ਼ਨ ‘ਗਲੈਮ ਵਿਦ ਮੰਮਾ ‘ ਹੈ। ਇਸ ਤਸਵੀਰ ‘ਚ ਅਭਿਨੇਤਰੀ ਦੇ ਨਾਲ ਉਨ੍ਹਾਂ ਦੀ ਲਾਡਲੀ ਬੇਟੀ ਮਾਲਤੀ ਮੈਰੀ ਵੀ ਨਜ਼ਰ ਆ ਰਹੀ ਹੈ। ਤਸਵੀਰ ਵਿੱਚ ਪ੍ਰਿਅੰਕਾ ਆਪਣਾ ਮੇਕਅੱਪ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਜਲਦ ਹੀ ਜਾਸੂਸੀ ਥ੍ਰਿਲਰ ਸੀਰੀਜ਼ ਸਿਟਾਡੇਲ ‘ਚ ਨਜ਼ਰ ਆਵੇਗੀ, ਇਸ ਦੇ ਨਾਲ ਹੀ ਉਹ ਰੋਮਾਂਟਿਕ ਕਾਮੇਡੀ ‘ਇਟਸ ਆਲ ਕਮਿੰਗ ਬੈਕ ਟੂ ਮੀ’ ‘ਚ ਵੀ ਨਜ਼ਰ ਆਵੇਗੀ। ਇਸ ਫਿਲਮ ‘ਚ ਅਭਿਨੇਤਰੀ ਮੁੱਖ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ। ਇਨ੍ਹਾਂ ਦੋਨਾਂ ਪ੍ਰੋਜੈਕਟਾਂ ਤੋਂ ਇਲਾਵਾ ਉਹ ਬਾਲੀਵੁੱਡ ਫਿਲਮ ਜੀ ਲੇ ਜ਼ਰਾ ਵਿੱਚ ਵੀ ਨਜ਼ਰ ਆਵੇਗੀ। ਇਸ ਫਿਲਮ ‘ਚ ਉਨ੍ਹਾਂ ਨਾਲ ਅਭਿਨੇਤਾ ਫਰਹਾਨ ਅਖਤਰ, ਆਲੀਆ ਭੱਟ ਅਤੇ ਕੈਟਰੀਨਾ ਕੈਫ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...