April 20, 2026, 9:19 pm
----------- Advertisement -----------
HomeNewsEntertainmentਬਾਲੀਵੁੱਡ ਛੱਡਣ 'ਤੇ ਪ੍ਰਿਅੰਕਾ ਚੋਪੜਾ ਨੇ ਤੋੜੀ ਚੁੱਪੀ, ਸਾਲਾਂ ਬਾਅਦ ਅਦਾਕਾਰਾ ਨੇ...

ਬਾਲੀਵੁੱਡ ਛੱਡਣ ‘ਤੇ ਪ੍ਰਿਅੰਕਾ ਚੋਪੜਾ ਨੇ ਤੋੜੀ ਚੁੱਪੀ, ਸਾਲਾਂ ਬਾਅਦ ਅਦਾਕਾਰਾ ਨੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ

Published on

----------- Advertisement -----------

ਦੇਸੀ ਗਰਲ ਯਾਨੀ ਪ੍ਰਿਅੰਕਾ ਚੋਪੜਾ ਨੇ ਵਿਦੇਸ਼ੀ ਧਰਤੀ ‘ਤੇ ਭਾਰਤ ਦੀ ਇੱਜ਼ਤ ਕਈ ਗੁਣਾ ਵਧਾ ਦਿੱਤੀ ਹੈ। ਪ੍ਰਿਅੰਕਾ ਬੀ ਟਾਊਨ ਦੀ ਟਾਪ ਅਭਿਨੇਤਰੀਆਂ ‘ਚੋਂ ਇੱਕ ਹੈ। ਬਾਲੀਵੁੱਡ ‘ਚ ਉਨ੍ਹਾਂ ਦੀ ਵੱਖਰੀ ਪਛਾਣ ਹੈ। ਹਾਲਾਂਕਿ, ਅਭਿਨੇਤਰੀ ਨੇ ਫਿਰ ਆਪਣੇ ਸਥਾਪਿਤ ਕਰੀਅਰ ਨੂੰ ਛੱਡ ਕੇ, ਹਾਲੀਵੁੱਡ ਵਿੱਚ ਆਪਣਾ ਹੱਥ ਅਜ਼ਮਾਉਣ ਦਾ ਫੈਸਲਾ ਕੀਤਾ। ਫਿਲਮ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਇੱਕ ਅਮਰੀਕੀ ਪੋਡਕਾਸਟ ਪ੍ਰੋਗਰਾਮ ਵਿੱਚ ਹਿੰਦੀ ਫਿਲਮ ਇੰਡਸਟਰੀ ਛੱਡਣ ਦਾ ਕਾਰਨ ਦੱਸਿਆ ਹੈ।ਇਸ ਪ੍ਰੋਗਰਾਮ ‘ਚ ਉਸ ਨੇ ਦਾਅਵਾ ਕੀਤਾ ਹੈ ਕਿ ਉਹ ਹਿੰਦੀ ਫਿਲਮ ਇੰਡਸਟਰੀ ਦੀ ਰਾਜਨੀਤੀ ਤੋਂ ਤੰਗ ਆ ਚੁੱਕੀ ਹੈ। ਨਾਲ ਹੀ, ਉਹ ਇੱਥੇ ਮਿਲਣ ਵਾਲੇ ਕੰਮ ਤੋਂ ਖੁਸ਼ ਨਹੀਂ ਸੀ। ਪ੍ਰਿਅੰਕਾ ਚੋਪੜਾ ਜੋਨਸ ਨੇ ਅਮਰੀਕੀ ਹਫਤਾਵਾਰੀ ਪੋਡਕਾਸਟ ਪ੍ਰੋਗਰਾਮ ‘ਆਰਮਚੇਅਰ ਐਕਸਪਰਟ’ ਦੀ ਮੇਜ਼ਬਾਨ ਡੈਕਸ ਸ਼ੈਫਰਡ ਅਤੇ ਮੋਨਿਕਾ ਪੈਡਮੈਨ ਨਾਲ ਗੱਲਬਾਤ ਦੌਰਾਨ ਕਈ ਮੁੱਦਿਆਂ ‘ਤੇ ਗੱਲ ਕੀਤੀ।

ਇਸ ਪ੍ਰੋਗਰਾਮ ‘ਚ ਉਸ ਨੇ ਬਾਲੀਵੁੱਡ ਤੋਂ ਹਾਲੀਵੁੱਡ ਤੱਕ ਦਾ ਸਫਰ, ਭਾਰਤ ਛੱਡ ਕੇ ਅਮਰੀਕਾ ‘ਚ ਸੈਟਲ ਹੋਣਾ, ਨਿਕ ਜੋਨਸ ਨਾਲ ਪ੍ਰੇਮ ਸਬੰਧ, ਪੁਰਸ਼ ਕਲਾਕਾਰਾਂ ਦੇ ਮੁਕਾਬਲੇ ਘੱਟ ਪੈਸੇ ਮਿਲਣ ਵਰਗੇ ਕਈ ਮੁੱਦਿਆਂ ‘ਤੇ ਆਪਣੇ ਅਨੁਭਵ ਸਾਂਝੇ ਕੀਤੇ ਹਨ। ਉਨ੍ਹਾਂ ਨੇ ਅਦਾਕਾਰੀ ਤੋਂ ਗਾਇਕੀ ਤੱਕ ਦੇ ਆਪਣੇ ਸਫ਼ਰ ਬਾਰੇ ਵੀ ਗੱਲ ਕੀਤੀ ਹੈ। ਚੋਪੜਾ ਨੇ ਦੱਸਿਆ ਕਿ ਉਹ ਬਾਲੀਵੁੱਡ ਤੋਂ ਬਾਹਰ ਦਾ ਰਸਤਾ ਲੱਭ ਰਹੀ ਸੀ। ਅਜਿਹੇ ‘ਚ ਸੰਗੀਤ ਦੀ ਬਦੌਲਤ ਉਸ ਨੂੰ ਦੁਨੀਆ ਦੇ ਦੂਜੇ ਹਿੱਸੇ ਨੂੰ ਦੇਖਣ ਦਾ ਮੌਕਾ ਮਿਲਿਆ। ਉਸਨੇ ਦਾਅਵਾ ਕੀਤਾ ਕਿ ਉਹ ਬਾਲੀਵੁੱਡ ਵਿੱਚ ਜੋ ਕੰਮ ਕਰ ਰਹੀ ਹੈ, ਉਸ ਤੋਂ ਉਹ ਖੁਸ਼ ਨਹੀਂ ਹੈ। ਅਜਿਹੇ ‘ਚ ਜਦੋਂ ਮੈਨੂੰ ਗਾਉਣ ਦਾ ਮੌਕਾ ਮਿਲਿਆ ਤਾਂ ਮੈਂ ਬਾਲੀਵੁੱਡ ਛੱਡ ਕੇ ਇਸ ਦੇ ਬਹਾਨੇ ਅਮਰੀਕਾ ਚਲੀ ਗਈ। ਉਸ ਨੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ 2012 ‘ਚ ‘ਇਨ ਮਾਈ ਸਿਟੀ’ ਨਾਲ ਕੀਤੀ ਸੀ। ਚੋਪੜਾ ਨੇ 2018 ਵਿੱਚ ਅਮਰੀਕੀ ਗਾਇਕ ਅਤੇ ਅਭਿਨੇਤਾ ਨਿਕ ਜੋਨਸ ਨਾਲ ਵਿਆਹ ਕੀਤਾ ਅਤੇ ਉੱਥੇ ਹੀ ਸੈਟਲ ਹੋ ਗਏ। ਪਿਛਲੇ ਸਾਲ ਉਹ ਮਾਂ ਬਣੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...