June 5, 2026, 3:55 pm
----------- Advertisement -----------
HomeNewsLatest Newsਖੇਡ ਮੰਤਰੀ ਮੀਤ ਹੇਅਰ ਨੇ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ...

ਖੇਡ ਮੰਤਰੀ ਮੀਤ ਹੇਅਰ ਨੇ ਖੋ-ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਦਿੱਤੀ ਮੁਬਾਰਕਬਾਦ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ। ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ ਸੀ। ਮੀਤ ਹੇਅਰ ਨੇ ਭਾਰਤੀ ਮਹਿਲਾ ਖੋ ਖੋ ਟੀਮ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੀ ਗੁਰਵੀਰ ਕੌਰ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨਾਲ ਉਸ ਨੇ ਪੂਰੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰਵੀਰ ਕੌਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਬੁੱਟਰ ਸ਼ਰੀਹ ਦੀ ਰਹਿਣ ਵਾਲੀ ਹੈ। ਖੇਡ ਮੰਤਰੀ ਨੇ ਇਸ ਹੋਣਹਾਰ ਖਿਡਾਰਨ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਝੰਡਾ ਮੁੜ ਬੁਲੰਦ ਕਰਨ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਖੇਡ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...