April 25, 2026, 10:38 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਖਰੜ ਇਲਾਕੇ ਦੇ ਵੱਖ ਵੱਖ ਸਰਕਾਰੀ ਦਫ਼ਤਰਾਂ...

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਖਰੜ ਇਲਾਕੇ ਦੇ ਵੱਖ ਵੱਖ ਸਰਕਾਰੀ ਦਫ਼ਤਰਾਂ ਦਾ ਨਰੀਖਣ

Published on

----------- Advertisement -----------

ਐਸ.ਏ.ਐਸ. ਨਗਰ, 28 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਕੰਮ ਕਾਜ ਕਰਵਾਉਣ ਦੇ ਸਬੰਧ ਵਿੱਚ ਕੋਈ ਵੀ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦਫ਼ਤਰੀ ਕੰਮਕਾਜ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਅੱਜ ਖਰੜ ਇਲਾਕੇ ਵਿੱਚ ਐਸ.ਡੀ.ਐਮ., ਤਹਿਸੀਲ, ਸਬ ਰਜਿਸਟਰਾਰ, ਪਟਵਾਰ ਸਰਕਲ (ਝੀਗੜਾਂ ਤੇ ਸੌਹਾੜਾ) ਮਿਉਂਸੀਪਲ ਕਮੇਟੀ ਖਰੜ ਅਤੇ ਬੀ.ਡੀ.ਪੀ.ਓ. ਦਫ਼ਤਰ ਮਾਜਰੀ ਆਦਿ  ਸਰਕਾਰੀ ਦਫ਼ਤਰਾਂ ਦੇ ਨਰੀਖਣ ਅਤੇ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਤੁਰੰਤ ਯਕੀਨੀ ਬਣਾਉਣ ਲਈ ਆਖਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਦਫ਼ਤਰੀ ਕਾਰਜ ਪ੍ਰਣਾਲੀ ਵਿੱਚ ਉਚ ਪਾਰਦਰਸ਼ਿਤਾ ਤੇ ਜਵਾਬਦੇਹੀ ’ਤੇ ਯਕੀਨੀ ਬਨਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ  ਨੇ ਲੋਕਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਰੱਖਦੇ ਹੋਏ ਦਫ਼ਤਰਾਂ ਦੇ ਸਾਰੇ ਅਮਲੇ ਵੱਲੋਂ ਡਿਊਟੀ ਦੌਰਾਨ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਏ ਜਾਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ।  ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਨਾਉਣਾ ਚਾਹੁੰਦੀ ਹੈ ਕਿ ਲੋਕਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਰੋਜ਼ਮਰਾ ਦੇ ਕੰਮ-ਕਾਜ ਕਰਵਾਉਣ ਲਈ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਲੋਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਤਾਂ ਜੋ ਕਿਸੇ ਨੂੰ ਵੀ ਮੁਸ਼ਕਲ ਅਤੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮੇਂ ਸਿਰ ਬਿਹਤਰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਖਰੜ ਤੋਂ ਇਲਾਵਾ ਹੋਰ ਵੀ ਕਈ ਸੀਨੀਅਰ ਅਫ਼ਸਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...