November 13, 2026, 7:53 pm
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ...

ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪ੍ਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਜਾਰੀ

Published on

----------- Advertisement -----------

ਚੰਡੀਗੜ੍ਹ : ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸਾਰੀਆਂ ਸਬੰਧਤ ਧਿਰਾਂ ਦਾ ਇਕ ਵਰਕਿੰਗ ਗਰੁੱਪ ਗਠਿਤ ਕਰਨ ਦੇ ਆਦੇਸ਼ ਦਿੱਤੇ। ਇਸ ਗਰੁੱਪ ਵੱਲੋਂ ਅਪਰੈਲ ਮਹੀਨੇ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਈ ਜਾਵੇਗੀ। ਇਥੇ ਪੇਡਾ ਭਵਨ ਵਿਖੇ ਸੀ.ਬੀ.ਜੀ. ਡਿਵੈੱਲਪਰਾਂ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਗੇਲ, ਆਈ.ਸੀ.ਏ.ਆਰ. ਅਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਤਾਂ ਜੋ ਸੀ.ਬੀ.ਜੀ. ਪਲਾਂਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਲਟਕ ਰਹੇ ਮਸਲਿਆਂ ਦਾ ਨਿਬੇੜਾ ਕੀਤਾ ਜਾ ਸਕੇ। ਸੀ.ਬੀ.ਜੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰ ‘ਤੇ ਬਕਾਇਆ ਪਈਆਂ ਮਨਜ਼ੂਰੀਆਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਪਏ ਕੇਸਾਂ ਦੇ ਜਲਦੀ ਨਿਬੇੜੇ ਲਈ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਨ ਤਾਂ ਜੋ ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਮਨਜ਼ੂਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕੁਝ ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਲੰਬਿਤ ਕੇਸਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਕਲੀਅਰ ਕਰਨ ਲਈ ਵੀ ਕਿਹਾ।

ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਅਤੇ ਇਸ ਤੋਂ ਪੈਦਾ ਹੋਈ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਖਰੀਦ ਤੇ ਚੁਕਾਈ ਲਈ ਇੱਕ ਢੁਕਵੀਂ ਵਿਧੀ ਵਿਕਸਿਤ ਕਰਨ ਵਾਸਤੇ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੀ.ਬੀ.ਜੀ. ਦੀ ਖਰੀਦ ਤੇ ਚੁਕਾਈ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਉਣਗੇ। ਸ੍ਰੀ ਅਮਨ ਅਰੋੜਾ ਨੇ ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪ੍ਰਮੁੱਖ ਤੌਰ ’ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਝੋਨੇ ਦੀ ਪਰਾਲੀ ਅਤੇ ਖੇਤੀ ਰਹਿੰਦ-ਖੂੰਹਦ ’ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਇੱਥੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਡਾ ਦੁਆਰਾ ਪਹਿਲਾਂ ਹੀ 43 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹ 43 ਪ੍ਰਾਜੈਕਟ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 18 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ, ਜਿਸ ਤੋਂ ਰੋਜ਼ਾਨਾ 510.58 ਟਨ ਸੀ.ਬੀ.ਜੀ. ਪੈਦਾ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਪ੍ਰਤੀ ਦਿਨ 33.23 ਟਨ (ਟੀਪੀਡੀ) ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਹੋ ਚੁੱਕਾ ਹੈ ਜਿਸ ਦਾ ਟਰਾਇਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 52.25 ਟੀਪੀਡੀ ਦੀ ਕੁੱਲ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੀਟਿੰਗਾਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਗੌਰ ਕਰਨ ਅਤੇ ਇਨ੍ਹਾਂ ਦੇ ਜਲਦੀ ਤੋਂ ਜਲਦੀ ਹੱਲ ਦੇ ਸਬੰਧ ਵਿੱਚ ਬੁਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਜੀ. ਪਲਾਂਟ ਵਿਗਿਆਨਕ ਤਰੀਕੇ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਸਭ ਤੋਂ ਵਧੀਆ ਹੱਲ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਵਿਆਉਣਯੋਗ ਊਰਜਾ ਉਤਪਾਦਨ ਅਤੇ ਇਸ ਦੀ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਸੀ.ਬੀ.ਜੀ. ਡਿਵੈੱਲਪਰਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਨ ਲਈ ਮੀਟਿੰਗਾਂ ਬੁਲਾਉਣ ਅਤੇ ਸਾਰੇ ਸੀ.ਬੀ.ਜੀ. ਪ੍ਰਾਜੈਕਟਾਂ ਦੇ ਸਟੇਟਸ ਬਾਰੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਲਈ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਮੀਟਿੰਗਾਂ ਵਿੱਚ ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸ੍ਰੀ ਨਵਜੋਤ ਸਿੰਘ ਮੰਡੇਰ (ਜਰਗ), ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਸੀ.ਜੀ.ਐਮ. ਗੇਲ ਸ੍ਰੀ ਪ੍ਰਵੀਰ ਅਗਰਵਾਲ, ਐਸ.ਐਮ. ਮਾਰਕੀਟਿੰਗ ਗੇਲ ਸ੍ਰੀ ਧਰੁਵ ਅਟਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸ੍ਰੀ ਕਸ਼ਤਿਜ ਸੰਧਿਆ, ਡੀ.ਜੀ.ਐਮ. ਇੰਡੀਅਨ ਆਇਲ ਸ੍ਰੀ ਜੀ ਜੌਹਲ, ਏ.ਜੀ.ਐਮ. ਐਸਬੀਆਈ ਮੋਹਾਲੀ ਸ੍ਰੀ ਕੇ. ਪੰਤ, ਡੀ.ਜੀ.ਐਮ. ਐਸਬੀਆਈ ਮੋਹਾਲੀ ਅਰੁਣਾ ਠਾਕੁਰ, ਏ.ਜੀ.ਐਮ. ਕੇਨਰਾ ਬੈਂਕ ਸ੍ਰੀ ਸੁਨੀਲ ਖੁਮਾਰੀ ਤੋਂ ਇਲਾਵਾ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਐਨਰਨੈਕਸਟ ਪ੍ਰਾਈਵੇਟ ਲਿਮਟਿਡ (ਥਰਮੈਕਸ ਗਰੁੱਪ), ਐਵਰ ਐਨਵਾਇਰੋ ਰਿਸੋਰਸ ਪ੍ਰਾਈਵੇਟ ਲਿਮਟਿਡ, ਆਈ.ਆਰ.ਐਮ. ਐਨਰਜੀ, ਪੀ.ਈ.ਐਸ. ਰੀਨਿਊਬਲਜ਼ ਪ੍ਰਾਈਵੇਟ ਲਿਮਟਿਡ, ਥਿੰਦ ਸੀ.ਬੀ.ਜੀ. ਪ੍ਰਾਈਵੇਟ ਲਿਮਟਿਡ, ਟੋਰੈਂਟ ਗੈਸ, ਥਿੰਕ ਗੈਸ ਅਤੇ ਗੁਜਰਾਤ ਗੈਸ ਦੇ ਨੁਮਾਇੰਦੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...