September 5, 2026, 2:11 am
----------- Advertisement -----------
HomeNewsLatest Newsਪੀ.ਆਈ.ਐਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪ੍ਰੈਲ ਤੋਂ: ਮੀਤ ਹੇਅਰ

ਪੀ.ਆਈ.ਐਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪ੍ਰੈਲ ਤੋਂ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 29 ਮਾਰਚ: ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪਰੈਲ ਤੱਕ ਚੱਲਣਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ। ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ। ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ

ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਲੁਧਿਆਣਾ ਵਿਖੇ 9 ਤੇ 10 ਅਪਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ਉਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.pispunjab.org ਉਤੇ ਉਪਲੱਬਧ ਹੈ।

ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...