ਗਰਮੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਲੋਕ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਸ਼ੁਰੂ ਕਰ ਦਿੰਦੇ ਹਨ। ਇਸ ਮੌਸਮ ‘ਚ ਲੋਕ ਆਪਣੀ ਡਾਈਟ ‘ਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਦੇ ਹਨ, ਜੋ ਨਾ ਸਿਰਫ ਉਨ੍ਹਾਂ ਦੇ ਸਰੀਰ ਨੂੰ ਠੰਡਾ ਰੱਖਦੇ ਹਨ, ਸਗੋਂ ਡੀਹਾਈਡ੍ਰੇਸ਼ਨ ਤੋਂ ਵੀ ਬਚਾਉਂਦੇ ਹਨ। ਜੇਕਰ ਤੁਸੀਂ ਵੀ ਆਪਣੀ ਡਾਈਟ ਲਈ ਅਜਿਹੀ ਹੀ ਕੋਈ ਚੀਜ਼ ਲੱਭ ਰਹੇ ਹੋ, ਤਾਂ ਖੀਰਾ ਇੱਕ ਵਧੀਆ ਵਿਕਲਪ ਹੋਵੇਗਾ। ਪਾਣੀ ਨਾਲ ਭਰਪੂਰ ਖੀਰੇ ‘ਚ ਵਿਟਾਮਿਨ ਏ, ਸੀ, ਕੇ, ਪੋਟਾਸ਼ੀਅਮ, ਫਾਈਬਰ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਤੁਸੀਂ ਆਸਾਨ ਤਰੀਕੇ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਸ ਦੇ ਲਈ ਖੀਰੇ ਦਾ ਸੇਵਨ ਜ਼ਰੂਰ ਕਰੋ। ਇਸ ਵਿੱਚ ਬਹੁਤ ਘੱਟ ਕੈਲੋਰੀ ਪਾਈ ਜਾਂਦੀ ਹੈ। ਨਾਲ ਹੀ, ਇਸ ਵਿੱਚ ਮੌਜੂਦ ਫਾਈਬਰ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜਿਸ ਕਾਰਨ ਤੁਹਾਨੂੰ ਭੁੱਖ ਨਹੀਂ ਲੱਗਦੀ ਅਤੇ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ।
ਖੀਰਾ ਖਾਣ ਨਾਲ ਤੁਹਾਡੇ ਕੋਲੈਸਟ੍ਰਾਲ ਦਾ ਪੱਧਰ ਵੀ ਕੰਟਰੋਲ ‘ਚ ਰਹਿੰਦਾ ਹੈ। ਦਰਅਸਲ, ਇਸ ਵਿੱਚ ਮੌਜੂਦ ਸਟੀਰੋਲ ਨਾਮਕ ਤੱਤ ਸਰੀਰ ਵਿੱਚ ਕੋਲੈਸਟ੍ਰੋਲ ਦੇ ਸਹੀ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ। ਜੇਕਰ ਤੁਸੀਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਖੀਰਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਕਾਫੀ ਮਦਦ ਮਿਲਦੀ ਹੈ। ਇਸ ‘ਚ ਵੱਡੀ ਮਾਤਰਾ ‘ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ ‘ਚ ਬਹੁਤ ਮਦਦਗਾਰ ਹੁੰਦਾ ਹੈ। ਖੀਰੇ ‘ਚ ਭਰਪੂਰ ਮਾਤਰਾ ‘ਚ ਪਾਇਆ ਜਾਣ ਵਾਲਾ ਪਾਣੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੋਟਾਸ਼ੀਅਮ ਦੇ ਨਾਲ, ਇਹ ਯੂਰਿਕ ਐਸਿਡ ਅਤੇ ਸਰੀਰ ਦੇ ਸਾਰੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ, ਜਿਸ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ।












