April 23, 2026, 11:31 pm
----------- Advertisement -----------
HomeNewsEntertainmentਰਾਮ ਨੌਮੀ ਦੇ ਮੌਕੇ 'ਆਦਿਪੁਰਸ਼' ਦਾ ਪੋਸਟਰ ਰਿਲੀਜ਼,ਰਾਮ-ਸੀਤਾ ਦੇ ਅਵਤਾਰ 'ਚ ਨਜ਼ਰ...

ਰਾਮ ਨੌਮੀ ਦੇ ਮੌਕੇ ‘ਆਦਿਪੁਰਸ਼’ ਦਾ ਪੋਸਟਰ ਰਿਲੀਜ਼,ਰਾਮ-ਸੀਤਾ ਦੇ ਅਵਤਾਰ ‘ਚ ਨਜ਼ਰ ਆਏ ਪ੍ਰਭਾਸ,ਕ੍ਰਿਤੀ

Published on

----------- Advertisement -----------

ਪ੍ਰਭਾਸ ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫਿਲਮ ‘ਆਦਿਪੁਰਸ਼’ ਨੂੰ ਲੈ ਕੇ ਲਗਾਤਾਰ ਚਰਚਾ ‘ਚ ਹੈ। ਇਸ ਫਿਲਮ ‘ਚ ਪ੍ਰਭਾਸ ਦੇ ਨਾਲ ਕ੍ਰਿਤੀ ਸੈਨਨ ਅਤੇ ਸੈਫ ਅਲੀ ਖਾਨ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ‘ਆਦਿਪੁਰਸ਼’ ਦੇ ਪੋਸਟਰ ਪਹਿਲਾਂ ਵੀ ਰਿਲੀਜ਼ ਹੋ ਚੁੱਕੇ ਹਨ ਪਰ ਇਸ ਕਾਰਨ ਪ੍ਰਭਾਸ ਅਤੇ ਮੇਕਰਸ ਦੋਵਾਂ ਨੂੰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ। ਹੁਣ ਰਾਮ ਨੌਮੀ ਦੇ ਇਸ ਸ਼ੁਭ ਮੌਕੇ ‘ਤੇ ਪ੍ਰਭਾਸ ਨੇ ਆਪਣੀ ਆਉਣ ਵਾਲੀ ਫਿਲਮ ‘ਆਦਿਪੁਰਸ਼’ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਹੈ, ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ‘ਤੇ ਯੂਜ਼ਰਸ ਹੈਰਾਨ ਹਨ। ਪ੍ਰਭਾਸ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਮੋਸਟ ਅਵੇਟਿਡ ਫਿਲਮ ‘ਆਦਿਪੁਰਸ਼’ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਹੈ ਅਤੇ ਫਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਹੈ। ਇਸ ਨਵੇਂ ਪੋਸਟਰ ‘ਚ ਪ੍ਰਭਾਸ ਭਗਵਾਨ ਰਾਮ ਦੇ ਰੂਪ ‘ਚ ਨਜ਼ਰ ਆ ਰਹੇ ਹਨ।

ਇਸ ਦੇ ਨਾਲ ਹੀ ਮਾਂ ਸੀਤਾ ਦਾ ਕਿਰਦਾਰ ਨਿਭਾਅ ਰਹੀ ਕ੍ਰਿਤੀ ਸੈਨਨ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਤੋਂ ਇਲਾਵਾ ਧਨੁਸ਼ ਅਤੇ ਤੀਰ ਨਾਲ ਲਕਸ਼ਮਣ ਦਾ ਕਿਰਦਾਰ ਨਿਭਾਅ ਰਹੇ ਸੰਨੀ ਸਿੰਘ ਵੀ ਇਸ ਲੁੱਕ ‘ਚ ਕਾਫੀ ਕੂਲ ਨਜ਼ਰ ਆ ਰਹੇ ਹਨ। ਇਸ ਨਵੇਂ ਪੋਸਟਰ ਵਿੱਚ ਹਨੂੰਮਾਨ ਨੂੰ ਵੀ ਦਿਖਾਇਆ ਗਿਆ ਹੈ। ਪ੍ਰਭਾਸ ਨੇ ਸਵੇਰੇ ਤੜਕੇ ਇਹ ਪੋਸਟਰ ਰਿਲੀਜ਼ ਕੀਤਾ ਅਤੇ ਆਪਣੇ ਚਹੇਤਿਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ। ਇਹ ਪੋਸਟਰ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ। ਪ੍ਰਭਾਸ-ਕ੍ਰਿਤੀ ਸੈਨਨ ਸਟਾਰਰ ਆਦਿਪੁਰਸ਼ 16 ਜੂਨ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ‘ਬਾਹੂਬਲੀ’ ਅਤੇ ‘ਬਾਹੂਬਲੀ-2’ ਵਰਗੀਆਂ ਫਿਲਮਾਂ ਤੋਂ ਬਾਅਦ ਪ੍ਰਭਾਸ ਨੂੰ ਇਸ ਅਵਤਾਰ ‘ਚ ਦੇਖਣ ਲਈ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦਾ ਨਿਰਦੇਸ਼ਨ ਓਮ ਰਾਉਤ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...