ਪੋਪ ਫਰਾਂਸਿਸ ਨੂੰ ਬੁੱਧਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਹ 86 ਸਾਲ ਦੇ ਹਨ। ਵੈਟੀਕਨ ਦੇ ਬੁਲਾਰੇ ਮੈਟਿਓ ਬਰੂਨੀ ਨੇ ਦੱਸਿਆ ਕਿ ਫੇਫੜਿਆਂ ‘ਚ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ।
ਬਰੂਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੋਪ ਫਰਾਂਸਿਸ ਨੇ ਹਾਲ ਹੀ ਦੇ ਦਿਨਾਂ ਵਿੱਚ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਪੋਲਿਕਲੀਨਿਕੋ ਈ ਜੇਮਲੀ ਲਿਜਾਇਆ ਗਿਆ ਸੀ। ਵੈਟੀਕਨ ਦੇ ਬੁਲਾਰੇ ਮੈਟਿਓ ਬਰੂਨੀ ਦੇ ਅਨੁਸਾਰ, ਰਿਪੋਰਟਾਂ ਵਿੱਚ ਫੇਫੜਿਆਂ ‘ਚ ਇਨਫੈਕਸ਼ਨ ਪਾਈ ਗਈ ਅਤੇ ਅਤੇ ਉਹਨਾਂ ਨੂੰ ਕੁਝ ਦਿਨ ਹਸਪਤਾਲ ਵਿੱਚ ਰਹਿਣਾ ਪਵੇਗਾ।
----------- Advertisement -----------
ਪੋਪ ਫਰਾਂਸਿਸ ਨੂੰ ਸਾਹ ਲੈਣ ‘ਚ ਤਕਲੀਫ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ
Published on
----------- Advertisement -----------
----------- Advertisement -----------












