May 31, 2026, 4:50 pm
----------- Advertisement -----------
HomeNewsEntertainmentਪੱਤਰਕਾਰ ਨਾਲ ਬਦਸਲੂਕੀ ਮਾਮਲਾ: ਸਲਮਾਨ ਖਾਨ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ

ਪੱਤਰਕਾਰ ਨਾਲ ਬਦਸਲੂਕੀ ਮਾਮਲਾ: ਸਲਮਾਨ ਖਾਨ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ

Published on

----------- Advertisement -----------

ਸਲਮਾਨ ਖਾਨ ਨੂੰ 2019 ਦੇ ਇੱਕ ਮਾਮਲੇ ਵਿੱਚ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਦੇ ਤਹਿਤ ਸਲਮਾਨ ਖਾਨ ਨੂੰ ਹੁਣ ਅੰਧੇਰੀ ਕੋਰਟ ‘ਚ ਹਾਜ਼ਰ ਨਹੀਂ ਹੋਣਾ ਪਵੇਗਾ। ਹਾਈ ਕੋਰਟ ਨੇ ਅੰਧੇਰੀ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਂਬੇ ਹਾਈਕੋਰਟ ਨੇ ਸਲਮਾਨ ਦੇ ਖਿਲਾਫ ਦਰਜ FIR ਨੂੰ ਰੱਦ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਦੱਸ ਦੇਈਏ ਕਿ ਸਾਲ 2019 ਵਿੱਚ ਇੱਕ ਪੱਤਰਕਾਰ ਨੇ ਸਲਮਾਨ ਖਾਨ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਪੱਤਰਕਾਰ ਨੇ ਅਭਿਨੇਤਾ ‘ਤੇ ਹਮਲੇ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ‘ਚ ਬਾਂਬੇ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਦੱਸ ਦੇਈਏ ਕਿ ਸਾਲ 2019 ‘ਚ ਇਕ ਪੱਤਰਕਾਰ ਅਸ਼ੋਕ ਪਾਂਡੇ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ‘ਤੇ ਕੁੱਟਮਾਰ ਅਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਪੱਤਰਕਾਰ ਨੇ ਬਾਅਦ ਵਿੱਚ ਇਸ ਸਬੰਧ ਵਿੱਚ ਅੰਧੇਰੀ ਮੈਜਿਸਟ੍ਰੇਟ ਕੋਲ ਸ਼ਿਕਾਇਤ ਦਰਜ ਕਰਵਾਈ।

ਪੂਰੇ ਮਾਮਲੇ ਬਾਰੇ ਪੱਤਰਕਾਰ ਦੇ ਵਕੀਲ ਨੇ ਬਾਅਦ ਵਿੱਚ ਕਿਹਾ ਸੀ ਕਿ ਇਹ ਘਟਨਾ 24 ਅਪ੍ਰੈਲ 2019 ਦੀ ਸਵੇਰ ਦੀ ਹੈ। ਅਸ਼ੋਕ ਪਾਂਡੇ ਸਲਮਾਨ ਖਾਨ ਨਾਲ ਫੋਟੋ ਖਿਚਵਾ ਰਹੇ ਸਨ। ਇਸ ਦੌਰਾਨ ਅਦਾਕਾਰ ਦੇ ਬਾਡੀਗਾਰਡ ਨੇ ਪੱਤਰਕਾਰ ਤੋਂ ਉਸ ਦਾ ਫੋਨ ਖੋਹ ਲਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਸਲਮਾਨ ਖਾਨ ਨੇ ਵੀ ਉਸ ਨੂੰ ਧਮਕੀ ਦਿੱਤੀ ਸੀ। ਪੁਲਿਸ ਨੇ ਵੀ ਉਸਦੀ ਸ਼ਿਕਾਇਤ ਨਹੀਂ ਲਿਖੀ, ਜਿਸ ਤੋਂ ਬਾਅਦ ਉਸਨੇ ਅਦਾਲਤ ਤੱਕ ਪਹੁੰਚ ਕੀਤੀ। ਸ਼ਿਕਾਇਤਕਰਤਾ ਪੱਤਰਕਾਰ ਅਸ਼ੋਕ ਪਾਂਡੇ ਨੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ, ਅੰਧੇਰੀ ਦੀ ਅਦਾਲਤ ਵਿੱਚ ਸਲਮਾਨ ਖ਼ਾਨ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ। ਇਸ ਦੇ ਤਹਿਤ, ਅਭਿਨੇਤਾ ਦੇ ਖਿਲਾਫ ਆਈਪੀਸੀ ਦੀ ਧਾਰਾ 323 (ਦੁੱਖ ਪਹੁੰਚਾਉਣਾ), 392 (ਡਕੈਤੀ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਇਸੇ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਬੰਬੇ ਹਾਈ ਕੋਰਟ ਨੇ ਪੱਤਰਕਾਰ ਵੱਲੋਂ ਅਦਾਕਾਰ ’ਤੇ ਲਾਏ ਗਏ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਸਲਮਾਨ ਖ਼ਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...