September 16, 2026, 5:08 pm
----------- Advertisement -----------
HomeNewsLatest Newsਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ...

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ

Published on

----------- Advertisement -----------

ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਡਾਇਰੈਕਟਰ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਰਜਨੀਸ਼ ਤੁਲੀ ਨਾਲ ਪਲੇਠੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਫ਼ੂਡ ਪ੍ਰੋਸੈਸਿੰਗ ਸੈਕਟਰ ਨੂੰ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੀ ਪੱਧਰ ਉਤੇ ਲਾਭ ਪਹੁੰਚੇਗਾ।

ਇਸ ਸਬੰਧੀ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 66,000 ਲਘੂ ਅਤੇ ਛੋਟੀਆਂ ਫ਼ੂਡ ਪ੍ਰੋਸੈਸਿੰਗ ਇਕਾਈਆਂ ਹਨ, ਜਿਨ੍ਹਾਂ ਵਿੱਚੋਂ ਦੋ ਤਿਹਾਈ ਇਕਾਈਆਂ ਪਿੰਡਾਂ ਵਿੱਚ ਸਥਿਤ ਹਨ, ਜਿੱਥੇ ਗੁੜ, ਆਟਾ ਚੱਕੀ, ਚਾਵਲਾਂ ਦੇ ਸ਼ੈਲਰ, ਸਰੋਂ ਦਾ ਤੇਲ, ਬਿਸਕੁਟ, ਸ਼ਹਿਦ, ਅਚਾਰ, ਮੁਰੱਬਾ ਅਤੇ ਪਸ਼ੂ ਖ਼ੁਰਾਕ ਆਦਿ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਈਕਰੋ ਕੈਟਾਗਰੀ ਦੀਆਂ ਇਕਾਈਆਂ ਦੇ ਵਿਸਥਾਰ ਲਈ ਉਦਮੀਆਂ ਨੂੰ ਵੱਖ-ਵੱਖ ਚੁਣੌਤੀਆਂ ਜਿਵੇਂ ਆਧੁਨਿਕ ਤਕਨੀਕ ਦੀ ਘਾਟ, ਲੋਨ ਲੈਣ ਵਿੱਚ ਮੁਸ਼ਕਿਲਾਂ, ਉਤਪਾਦਾਂ ਸਬੰਧੀ ਜਾਗਰੂਕਤਾ, ਬ੍ਰੈਡਿੰਗ ਅਤੇ ਮੰਡੀਕਰਨ ਦੀ ਕਮੀ ਆਦਿ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਇਕਾਈਆਂ ਦੇ ਉਦਮੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਨ੍ਹਾਂ ਵਿੱਚ ਸਸਤੀਆਂ ਦਰਾਂ ‘ਤੇ ਬੈਂਕ ਲੋਨ ਦੀ ਸਹੂਲਤ ਦੇਣਾ, ਉਤਪਾਦਾਂ ਦੇ ਮੰਡੀਕਰਨ ਲਈ ਸਪਲਾਈ ਚੇਨ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਾਉਣਾ, ਮੁਫ਼ਤ ਤਕਨੀਕੀ ਅਤੇ ਵਪਾਰਕ ਸਿਖਲਾਈ ਪ੍ਰਦਾਨ ਕਰਨਾ, ਐਫ.ਐਸ.ਐਸ.ਏ.ਆਈ, ਜੀ.ਐਸ.ਟੀ. ਅਤੇ “ਉਦਯਮ” ਆਦਿ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਾਂਝਾ ਪ੍ਰੋਸੈਸਿੰਗ/ਸਟੋਰੇਜ/ਪੈਕਿੰਗ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਨ ਵਿੱਚ ਵੀ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ।

ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇਂ “ਇੱਕ ਜ਼ਿਲ੍ਹਾ-ਇੱਕ ਉਤਪਾਦ”, “ਛੋਟੇ ਉਦਮੀਆਂ ਲਈ ਵਿੱਤੀ ਸਹਾਇਤਾ ਤੇ ਸਿਖਲਾਈ” ਆਦਿ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਵੱਲੋਂ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਰਾਜ ਵਿੱਚ ਹਰ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚੇ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਭੁੱਲਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ੂਡ ਪ੍ਰੋਸੈਸਿੰਗ ਨਾਲ ਸਬੰਧਤ ਨਵੀਆਂ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...