June 27, 2026, 4:28 pm
----------- Advertisement -----------
HomeNewsLatest Newsਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ...

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਕੀਤਾ ਸਨਮਾਨਿਤ

Published on

----------- Advertisement -----------

ਚੰਡੀਗੜ੍ਹ, 31 ਮਾਰਚ: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਸਨਮਾਨਿਤ ਕੀਤਾ ਗਿਆ। ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਕੇਸਰ ਸਿੰਘ ਨੇ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ ਅਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵੱਡਮੁੱਲੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਸਰ ਸਿੰਘ ਨੇ ਪੰਜਾਬ ਪੁਲਿਸ ਵਿਚ ਆਪਣੀ 38 ਸਾਲ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਮੁਕੰਮਲ ਕੀਤੀ ਅਤੇ ਉਹਨਾਂ ਨੇ ਬਹੁਤ ਸਾਰੇ ਮੈਡਲ ਵਿਸ਼ੇਸ਼ ਤੌਰ ‘ਤੇ 60 ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ। ਕੇਸਰ ਸਿੰਘ ਨੂੰ 2013 ਵਿੱਚ ਆਪਣੀ ਡਿਊਟੀ ਪ੍ਰਤੀ ਸਮਰਪਣ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ।

ਪੰਜਾਬ ਸਿਵਲ ਸਕੱਤਰੇਤ-2 ਵਿਖੇ ਉਹਨਾਂ ਦੀ ਸੇਵਾਮੁਕਤੀ ਮੌਕੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਲੋਕਪਾਲ ਜਸਟਿਸ ਸ਼ਰਮਾ ਨੇ ਕੇਸਰ ਸਿੰਘ ਨੂੰ ਨਿੱਘੀ ਵਧਾਈ ਦਿੱਤੀ ਅਤੇ ਸੇਵਾ ਮੁਕਤੀ ਉਪਰੰਤ ਸਫ਼ਲ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਜਸਟਿਸ ਸ਼ਰਮਾ ਨੇ ਕੇਸਰ ਸਿੰਘ ਦੇ ਹੋਰਨਾਂ ਸਾਥੀਆਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਜਸਟਿਸ ਸ਼ਰਮਾ ਨੇ ਅੱਗੇ ਕਿਹਾ ਕਿ ਸੇਵਾਮੁਕਤੀ ਉਪਰੰਤ ਉਹਨਾਂ (ਕੇਸਰ ਸਿੰਘ) ਦੀ ਗੈਰਹਾਜ਼ਰੀ ਉਹਨਾਂ ਦੇ ਸਾਥੀਆਂ ਨੂੰ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈ.ਪੀ.ਐਸ. ਏ.ਡੀ.ਜੀ.ਪੀ. ਲੋਕਪਾਲ ਪੰਜਾਬ, ਰਾਜੀਵ ਪਰਾਸ਼ਰ ਆਈ.ਏ.ਐਸ. ਸਕੱਤਰ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ ਅਤੇ ਕੇਸਰ ਸਿੰਘ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...