June 30, 2026, 2:33 am
----------- Advertisement -----------
HomeNewsLatest Newsਪੰਜਾਬ ਕਾਂਗਰਸ ਨੇ 'ਸੰਵਿਧਾਨ ਬਚਾਓ ਮੁਹਿੰਮ’ ਦੀ ਕੀਤੀ ਸ਼ੁਰੂਆਤ

ਪੰਜਾਬ ਕਾਂਗਰਸ ਨੇ ‘ਸੰਵਿਧਾਨ ਬਚਾਓ ਮੁਹਿੰਮ’ ਦੀ ਕੀਤੀ ਸ਼ੁਰੂਆਤ

Published on

----------- Advertisement -----------

ਪੰਜਾਬ ਕਾਂਗਰਸ ਨੇ ਮੋਦੀ ਸਰਕਾਰ ਵੱਲੋਂ ਰਾਹੁਲ ਗਾਂਧੀ ਵਿਰੁੱਧ ਕੀਤੀਆਂ ਬਦਲਾਖੋਰੀ ਕਾਰਵਾਈਆਂ ਵਿਰੁੱਧ ਪੂਰੇ ਸੂਬੇ ਵਿੱਚ ਸੰਘਰਸ਼ ਵਿੱਢਿਆ ਹੈ। ਪੰਜਾਬ ਕਾਂਗਰਸ ਨੇ ਆਪਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਤੰਤਰ ‘ਤੇ ਲਗਾਤਾਰ ਹੋ ਰਹੇ ਹਮਲੇ ਵਿਰੁੱਧ ਤਿੱਖਾ ਸੰਘਰਸ਼ ਵਿੱਢ ਦਿੱਤਾ ਹੈ। “ਸੰਵਿਧਾਨ ਬਚਾਓ ਮੁਹਿੰਮ” ਨਾਮ ਦੀ ਇਸ ਮੁਹਿੰਮ ਵਿੱਚ ਲੋਕਾਂ ਨੂੰ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

ਪੰਜਾਬ ਕਾਂਗਰਸ ਨੇ ਸੂਬੇ ਦੇ 4 ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿੱਚ ਇਹ ਮਾਰਚ ਕਰਨ ਦੀ ਯੋਜਨਾ ਬਣਾਈ ਹੈ। ਅੰਮ੍ਰਿਤਸਰ ਵਿਖੇ ਪੈਦਲ ਮਾਰਚ ਕੱਲ੍ਹ ਭਾਵ 30 ਤਰੀਕ ਨੂੰ ਹਾਲ ਗੇਟ ਤੋਂ ਜਲ੍ਹਿਆਂਵਾਲਾ ਬਾਗ ਤੱਕ ਸਫ਼ਲਤਾਪੂਰਵਕ ਕੱਢਿਆ ਗਿਆ। ਅੱਜ ਜਲੰਧਰ ਵਿਖੇ ਕੰਪਨੀ ਬਾਗ ਚੌਂਕ ਤੋਂ ਡਾ. ਬੀ.ਆਰ. ਅੰਬੇਡਕਰ ਚੌਂਕ (ਨਕੋਦਰ ਚੌਂਕ) ਤੱਕ ਜਲੰਧਰ ਮਾਰਚ ਕੱਢਿਆ ਗਿਆ ਜਦੋਂਕਿ 1 ਅਪ੍ਰੈਲ ਨੂੰ ਪਟਿਆਲਾ ਅਤੇ 3 ਅਪ੍ਰੈਲ ਨੂੰ ਲੁਧਿਆਣਾ ਵਿਖੇ ਮਾਰਚ ਕੱਢਿਆ ਜਾਵੇਗਾ। ਮਿੱਥੇ ਪ੍ਰੋਗਰਾਮ ਅਨੁਸਾਰ 31 ਮਾਰਚ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਪ੍ਰੈਸ ਕਾਨਫਰੰਸਾਂ ਕੀਤੀਆਂ ਗਈਆਂ ਹਨ।ਇਨ੍ਹਾਂ ਪ੍ਰੈਸ ਕਾਨਫਰੰਸਾਂ ਤੋਂ ਇਲਾਵਾ 1 ਤੋਂ 8 ਅਪ੍ਰੈਲ ਤੱਕ ਪੰਜਾਬ ਦੇ ਸਾਰੇ ਹਲਕਿਆਂ ‘ਚ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਾਣਗੀਆਂ। ਪੰਜਾਬ ਦੇ ਲੋਕਾਂ ਨੂੰ ਦੇਸ਼ ਭਰ ਵਿੱਚ ਜਮਹੂਰੀਅਤ ’ਤੇ ਹੋਏ ਇਸ ਹਮਲੇ ਬਾਰੇ ਜਾਗਰੂਕ ਕਰਨ ਲਈ ਹਰ ਹਲਕੇ ਦੇ ਸਾਰੇ ਵਾਰਡਾਂ ਅਤੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਵਿੱਚ ਸਾਰੇ ਹਲਕਾ ਇੰਚਾਰਜ, ਬਲਾਕ ਪ੍ਰਧਾਨ ਅਤੇ ਕਾਂਗਰਸੀ ਉਮੀਦਵਾਰ ਆਪਣੀ ਭੂਮਿਕਾ ਨਿਭਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...