September 22, 2026, 10:36 pm
----------- Advertisement -----------
HomeNewsLatest Newsਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ...

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 31 ਮਾਰਚ: ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ.ਜੀ.ਡੀ.) ਪ੍ਰਾਜੈਕਟਾਂ ਸਬੰਧੀ ਮਨਜ਼ੂਰੀ ਦੀ ਪ੍ਰਕਿਰਿਆ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੜੀਵਾਰ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਮੁਸ਼ਕਿਲ-ਰਹਿਤ ਅਤੇ ਸਮਾਂਬੱਧ ਬਣਾਉਣ ਲਈ ਇੱਕ ਵਿਧੀ ਵਿਕਸਿਤ ਕਰਨ ਵਾਸਤੇ ਜੰਗਲਾਤ ਅਤੇ ਜੰਗਲੀ ਜੀਵ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਜੀ.ਡੀ. ਪਾਈਪਲਾਈਨਾਂ ਵਿਛਾਉਣ ਲਈ ਕਿਰਾਏ ਦੀ ਸਾਲਾਨਾ ਰਾਸ਼ੀ ਦੀ ਸਮੀਖਿਆ ਕਰਨ ਦਾ ਸਿਧਾਂਤਕ ਫੈਸਲਾ ਵੀ ਲਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਅੰਤਰ-ਵਿਭਾਗੀ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਸ੍ਰੀ ਵਿਕਾਸ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੀ.ਬੀ.ਜੀ. ਅਤੇ ਸੀ.ਜੀ.ਡੀ ਪ੍ਰਾਜੈਕਟਾਂ ਲਈ ਜੰਗਲਾਤ ਸਬੰਧੀ ਮਨਜ਼ੂਰੀ ਦੇਣ ਲਈ ਸਮਾਂ-ਸੀਮਾ ਘਟਾਉਣ ਦਾ ਫੈਸਲਾ ਵੀ ਕੀਤਾ ਗਿਆ। ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਵੇਸ਼ਕਾਂ ਦੀ ਸਹੂਲਤ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵਸੂਲੀ ਜਾ ਰਹੀ ਫੀਸ ਇੱਕੋ ਥਾਂ ‘ਤੇ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡਾਇਰੈਕਟਰ ਪੇਡਾ ਨੂੰ ਵੱਖ-ਵੱਖ ਵਿਭਾਗਾਂ ਕੋਲ ਲੰਬਿਤ ਪਏ ਸੀ.ਬੀ.ਜੀ. ਅਤੇ ਸੀ.ਜੀ.ਡੀ. ਪ੍ਰਾਜੈਕਟਾਂ ਦੀ ਸੂਚੀ ਤਿਆਰ ਕਰਕੇ ਅਗਲੇ ਹਫ਼ਤੇ ਤੱਕ ਸਬੰਧਤ ਵਿਭਾਗਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬੇ ਦੀ ਸੀ.ਬੀ.ਜੀ. ਨੀਤੀ ਬਣਾਉਣ ਲਈ ਜਲਦ ਹੀ ਸਾਰੇ ਭਾਈਵਾਲਾਂ ਦਾ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਹ ਗਰੁੱਪ ਅਪ੍ਰੈਲ ਦੇ ਅੰਤ ਤੱਕ ਆਪਣੀ ਰਿਪੋਰਟ ਪੇਸ਼ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਡਾ ਐਮ.ਪੀ. ਸਿੰਘ, ਏ.ਪੀ.ਸੀ.ਸੀ.ਐਫ. ਸੌਰਭ ਗੁਪਤਾ, ਪੀ.ਸੀ.ਸੀ.ਐਫ ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ, ਜਨਰਲ ਮੈਨੇਜਰ ਟੋਰੈਂਟ ਗੈਸ ਪ੍ਰਾਈਵੇਟ ਲਿਮਟਿਡ ਜਿਗਨੇਸ਼ ਵੀ. ਅਗਰਵਤ, ਸੀਨੀਅਰ ਮੈਨੇਜਰ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਕਸ਼ਤਿਜ਼ ਸਨਾਧਿਆ, ਥਿੰਕ ਗੈਸ ਪ੍ਰਾਈਵੇਟ ਲਿਮਟਿਡ ਦੇ ਮੀਤ ਪ੍ਰਧਾਨ ਆਰ. ਮਹੇਸ਼ਵਰਨ, ਜੀ.ਏ.- ਹੈੱਡ ਗੁਜਰਾਤ ਗੈਸ ਲਿਮਟਿਡ ਮਹਿੰਦਰ ਧਾਅ ਦੂਬੇ, ਪ੍ਰਾਜੈਕਟ ਮੈਨੇਜਰ ਥਿੰਦ ਗ੍ਰੀਨ ਐਨਰਜੀ ਪ੍ਰਾਈਵੇਟ ਲਿਮਟਿਡ ਸ੍ਰੀ ਗੌਰਵ ਕਾਠਪਾਲ ਅਤੇ ਪ੍ਰਾਜੈਕਟ ਹੈੱਡ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਸ੍ਰੀ ਪੰਕਜ ਕੁਮਾਰ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...