September 17, 2026, 7:52 pm
----------- Advertisement -----------
HomePunjabbusinessਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ...

ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਭੁੱਲਰ

Published on

----------- Advertisement -----------

ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ ਚੁੱਕਾ ਹੈ। ਵਿਭਾਗ ਨੇ ਹੁਣ ਤੱਕ ਸੂਬੇ ਵਿੱਚ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ 90 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 15 ਫ਼ਰਵਰੀ, 2023 ਨੂੰ ਪਸ਼ੂ ਪਾਲਣ ਵਿਭਾਗ ਦੀਆਂ 773 ਸਮਰਪਿਤ ਵੈਟਰਨਰੀ ਟੀਮਾਂ ਨਾਲ ਲੰਪੀ ਸਕਿਨ ਬੀਮਾਰੀ ਵਿਰੁੱਧ ਮੈਗਾ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 30 ਅਪ੍ਰੈਲ, 2023 ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ 90 ਫ਼ੀਸਦੀ ਬਣਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੈਗਾ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੀਆਂ ਸਾਰੀਆਂ 25 ਲੱਖ ਗਾਵਾਂ ਦਾ ਟੀਕਾਕਰਨ ਕਰਨ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਆਏ ਨਵੇਂ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਸਦਕਾ ਵਿਭਾਗ 30 ਅਪ੍ਰੈਲ ਦੀ ਨਿਰਧਾਰਤ ਸਮੇਂ ਤੋਂ ਪਹਿਲਾਂ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਯੋਗ ਬਣਨ ਜਾ ਰਿਹਾ ਹੈ।

ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਵਿਭਾਗ ਵੱਲੋਂ ਰੋਜ਼ਾਨਾ 40,000 ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਹੁਣ ਤੱਕ 9 ਜ਼ਿਲ੍ਹਿਆਂ ਬਰਨਾਲਾ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚ 100 ਫ਼ੀਸਦੀ ਟੀਕਾਕਰਨ ਹੋ ਚੁੱਕਾ ਹੈ ਅਤੇ ਚਾਰ ਜ਼ਿਲ੍ਹਿਆਂ ਨੇ 90 ਫ਼ੀਸਦੀ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕਰੀਬ 80 ਫ਼ੀਸਦੀ ਟੀਕਾਕਰਨ ਮੁਕੰਮਲ ਕਰ ਲਿਆ ਗਿਆ ਹੈ। ਵਿਕਾਸ ਪ੍ਰਤਾਪ ਨੇ ਟੀਕਾਕਰਨ ਮੁਹਿੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਸਾਰੇ ਜ਼ਿਲ੍ਹੇ ਅਪ੍ਰੈਲ ਮਹੀਨੇ ਦੌਰਾਨ ਟੀਕਾਕਰਨ ਦਾ 100 ਫ਼ੀਸਦੀ ਕੰਮ ਪੂਰਾ ਕਰ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...