ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਿੱਧੂ 317 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਏ ਹਨ। ਸਿੱਧੂ ਦੇ ਬਾਹਰ ਆਉਣ ‘ਤੇ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ।
ਦੱਸ ਦਈਏ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਨ। ਨਵਜੋਤ ਸਿੰਘ ਸਿੱਧੂ ਨੇ ਪਿਛਲੇ ਸਾਲ ਮਈ ਮਹੀਨੇ ‘ਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।












