June 27, 2026, 4:25 pm
----------- Advertisement -----------
HomeNewsBreaking Newsਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਮੌ+ਤ: ਡੇਢ ਸਾਲ ਪਹਿਲਾਂ...

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌ+ਤ: ਡੇਢ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

Published on

----------- Advertisement -----------

ਨਵਾਂ ਸ਼ਹਿਰ, 3 ਅਪ੍ਰੈਲ 2023 – ਨਵਾਂਸ਼ਹਿਰ ਦੇ ਪਿੰਡ ਸੋਨਾ ਵਾਸੀ ਮਨਜੋਤ ਸਿੰਘ ਦੀ ਆਸਟ੍ਰੇਲੀਆ ‘ਚ ਟਰਾਲਾ ਪਲਟਣ ਨਾਲ ਮੌਤ ਹੋ ਗਈ। ਮਨਜੋਤ ਕਰੀਬ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਉਸ ਦੇ ਜਨਮ ਦਿਨ ਵਾਲੀ ਰਾਤ ਹੀ ਉਸ ਦੀ ਮੌਤ ਹੋ ਗਈ। ਇਹ ਹਾਦਸਾ ਸਿਡਨੀ ਸ਼ਹਿਰ ਵਿੱਚ ਵਾਪਰਿਆ। ਹਾਦਸੇ ਤੋਂ ਤੁਰੰਤ ਬਾਅਦ ਆਸਟ੍ਰੇਲੀਆ ਤੋਂ ਮ੍ਰਿਤਕ ਮਨਜੋਤ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਗਈ। ਨੌਜਵਾਨ ਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਐਤਵਾਰ ਨੂੰ ਮਨਜੋਤ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਪੁੱਤਰ ਦਾ ਅੰਤਿਮ ਸਸਕਾਰ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਮਨਜੋਤ ਦੀ 21 ਮਾਰਚ ਨੂੰ ਮੌਤ ਹੋ ਗਈ ਸੀ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਉਸ ਦੀ ਲਾਸ਼ ਨੂੰ ਭਾਰਤ ਲਿਆਂਦਾ ਗਿਆ।

ਪਿੰਡ ਸੋਨਾ ਦੇ ਸਰਪੰਚ ਹਰਵਿੰਦਰ ਨੇ ਦੱਸਿਆ ਕਿ ਪਿੰਡ ਸੋਨਾ ਦੇ ਮੁਖਤਿਆਰ ਸਿੰਘ ਦਾ ਪੁੱਤਰ ਮਨਜੋਤ ਸਿੰਘ 15 ਮਹੀਨੇ ਪਹਿਲਾਂ ਆਈਲੈਟਸ ਕਰਕੇ ਆਪਣੇ ਉੱਜਵਲ ਭਵਿੱਖ ਲਈ ਵਿਦੇਸ਼ ਗਿਆ ਸੀ। ਜਿੱਥੇ ਉਹ 2 ਮਹੀਨੇ ਪਹਿਲਾਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸਿਡਨੀ ਆਇਆ ਅਤੇ ਲਾਇਸੰਸ ਲੈ ਕੇ ਉੱਥੇ ਟਰਾਲਾ ਚਲਾਉਣ ਲੱਗਾ।

ਜਦੋਂ ਮਨਜੋਤ ਸਾਮਾਨ ਉਤਾਰ ਕੇ ਵਾਪਸ ਜਾ ਰਿਹਾ ਸੀ ਤਾਂ ਟਰਾਲੇ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਟਰਾਲਾ ਪਲਟ ਗਿਆ। ਟਰਾਲਾ ਪਲਟਣ ਨਾਲ ਮਨੋਜਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਨਜੋਤ ਨੇ ਆਈਲੈਟਸ ਵਿੱਚ 7.5 ਬੈਂਡ ਹਾਸਲ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...