June 12, 2026, 2:43 pm
----------- Advertisement -----------
HomeNewsEntertainmentਨੇਹਾ ਧੂਪੀਆ ਨੇ ਦੱਸਿਆ ਬੇਟੇ ਦਾ ਨਾਂ, ਪਰਿਵਾਰ ਨਾਲ ਸਵਿਮਿੰਗ ਪੂਲ 'ਚ...

ਨੇਹਾ ਧੂਪੀਆ ਨੇ ਦੱਸਿਆ ਬੇਟੇ ਦਾ ਨਾਂ, ਪਰਿਵਾਰ ਨਾਲ ਸਵਿਮਿੰਗ ਪੂਲ ‘ਚ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ

Published on

----------- Advertisement -----------

ਅਦਾਕਾਰਾ ਨੇਹਾ ਧੂਪੀਆ ਅਤੇ ਅੰਗਦ ਬੇਦੀ ਬਾਲੀਵੁੱਡ ਦੀ ਪਿਆਰੀ ਜੋੜੀ ਹੈ। ਅਦਾਕਾਰਾ ਨੇਹਾ ਹਾਲ ਹੀ ਵਿੱਚ ਦੂਜੀ ਵਾਰ ਮਾਂ ਬਣੀ ਹੈ। ਉਸ ਨੇ ਕੁਝ ਸਮਾਂ ਪਹਿਲਾਂ ਬੇਟੇ ਨੂੰ ਜਨਮ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਬੇਟੇ ਦਾ ਨਾਂ ਜਾਣਨ ਲਈ ਕਾਫੀ ਉਤਾਵਲੇ ਸਨ। ਦਰਅਸਲ, ਨੇਹਾ ਧੂਪੀਆ ਅਤੇ ਅੰਗਦ ਬੇਦੀ ਆਪਣੀ ਨਿੱਜੀ ਜ਼ਿੰਦਗੀ ਨੂੰ ਮੀਡੀਆ ਤੋਂ ਦੂਰ ਰੱਖਦੇ ਹਨ। ਉਨ੍ਹਾਂ ਨੇ ਅਜੇ ਤੱਕ ਪ੍ਰਸ਼ੰਸਕਾਂ ਨੂੰ ਆਪਣੀ ਬੇਟੀ ਮੇਹਰ ਦਾ ਚਿਹਰਾ ਵੀ ਨਹੀਂ ਦਿਖਾਇਆ ਹੈ।

ਇਸੇ ਤਰ੍ਹਾਂ ਉਸ ਨੇ ਅਜੇ ਤੱਕ ਆਪਣੇ ਪੁੱਤਰ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਸੀ। ਹਾਲਾਂਕਿ, ਨੇਹਾ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਜਾ ਕੇ ਖੁਲਾਸਾ ਕੀਤਾ ਕਿ ਉਸ ਨੇ ਆਪਣੇ ਬੇਟੇ ਦਾ ਕੀ ਨਾਂਅ ਰੱਖਿਆ ਹੈ। ਨੇਹਾ ਹਾਲ ਹੀ ਵਿੱਚ ਆਪਣੇ ਪਰਿਵਾਰ ਨਾਲ ਛੁੱਟਿਆਂ ਮਨਾਉਣ ਗਈ ਸੀ। ਨੇਹਾ ਨੇ ਆਪਣੀ ਇਸ ਵਕੇਸ਼ਨ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸਾਂਝੀਆਂ ਕੀਤੀਆਂ ਹਨ।

https://www.instagram.com/p/CYdSNXqqmbw/?utm_source=ig_embed&ig_rid=d6c896cc-c356-494b-937f-b042fb919074

ਇਨ੍ਹਾਂ ਤਸਵੀਰਾਂ ਦੇ ਵਿੱਚ ਨੇਹਾ ਦੇ ਨਾਲ ਉਸ ਦੇ ਪਤੀ ਅੰਗਦ, ਧੀ ਮੇਹਰ ਤੇ ਬੇਟਾ ਗੁਰਿਕ ਸਿੰਘ ਬੇਦੀ ਨਜ਼ਰ ਆ ਰਹੇ ਹਨ। ਨੇਹਾ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਬੇਟੇ ਦਾ ਨਾਂਅ ਕੈਪਸ਼ਨ ‘ਚ ਗੁਰਿਕ ਸਿੰਘ ਧੂਪੀਆ ਬੇਦੀ ਲਿਖਿਆ ਹੈ। ਬੇਟੇ ਦੇ ਜਨਮ ਤੋਂ ਲੈ ਕੇ ਹੁਣ ਤੱਕ ਇਹ ਪਹਿਲੀ ਵਾਰ ਹੈ ਜਦੋਂ ਨੇਹਾ ਨੇ ਆਪਣੇ ਬੇਟੇ ਦਾ ਨਾਂਅ ਪਬਲਿਕ ਵਿੱਚ ਸ਼ੇਅਰ ਕੀਤਾ ਹੈ। ਬੇਟੇ ਦੇ ਨਾਂਅ ਬਾਰੇ ਪੁੱਛਣ ‘ਤੇ ਨੇਹਾ ਦੱਸਦੀ ਹੈ ਕਿ ਗੁਰਿਕ ਦਾ ਅਰਥ ਹੈ ਪਰਮਾਤਮਾ ਦੇ ਨਾਲ ਇੱਕ ਹੈ। ਜੋ ਰੱਬ ਕੋਲੋਂ ਆਉਂਦਾ ਹੈ ਤੇ ਇਸ ਦੁਨੀਆ ਦਾ ਮੁਕਤੀਦਾਤਾ ਹੈ। ਇਹ ਇੱਕ ਧਾਰਮਿਕ ਅਤੇ ਵਿਲੱਖਣ ਨਾਂਅ ਹੈ। ਇਸ ਨੂੰ ਲਿਖਣ ਦਾ ਤਰੀਕਾ ਵੀ ਵਿਲੱਖਣ ਹੈ। ਨੇਹਾ ਨੇ ਫੈਨਜ਼ ਨੂੰ ਦੱਸਿਆ ਕਿ ਬੇਟੇ ਦੇ ਨਾਂਅ ਲਈ ਮਾਂ ਜ਼ਿੰਮੇਵਾਰ ਹੈ ਜਦੋਂ ਕਿ ਨਾਂਅ ਦੇ ਸਪੈਲਿੰਗਸ ਲਈ ਪਿਤਾ ਅੰਗਦ ਜ਼ਿੰਮੇਵਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...