ਕਾਂਗਰਸ ਆਗੂ ਰਾਹੁਲ ਗਾਂਧੀ ‘ਮੋਦੀ ਸਰਨੇਮ’ ਨਾਲ ਸਬੰਧਤ ਮਾਣਹਾਨੀ ਦੇ ਇੱਕ ਕੇਸ ਵਿੱਚ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਅੱਜ ਸੂਰਤ ਵਿੱਚ ਪਟੀਸ਼ਨ ਦਾਇਰ ਕਰਨਗੇ। ਰਾਹੁਲ ਖੁਦ ਇਸ ਦੇ ਲਈ ਸੂਰਤ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਦੇ ਕਈ ਦਿੱਗਜ ਨੇਤਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਰਾਹੁਲ ਗਾਂਧੀ ਮਾਣਹਾਨੀ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਦੇ ਖਿਲਾਫ ਅਪੀਲ ਦਾਇਰ ਕਰਨ ਤੋਂ ਬਾਅਦ ਸੂਰਤ ਦੀ ਜ਼ਿਲ੍ਹਾ ਅਦਾਲਤ ਤੋਂ ਚਲੇ ਗਏ। ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਕਾਂਗਰਸੀ ਆਗੂ ਦੀ ਜ਼ਮਾਨਤ 13 ਅਪ੍ਰੈਲ ਤੱਕ ਵਧਾ ਦਿੱਤੀ ਹੈ। ਰਾਹੁਲ ਦੀ ਜ਼ਮਾਨਤ ‘ਤੇ ਉਸੇ ਦਿਨ ਸੁਣਵਾਈ ਹੋਵੇਗੀ।
----------- Advertisement -----------
ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਦੀ ਜ਼ਮਾਨਤ 13 ਅਪ੍ਰੈਲ ਤੱਕ ਵਧਾਈ
Published on
----------- Advertisement -----------












