October 9, 2026, 2:23 am
----------- Advertisement -----------
HomeNewsLatest Newsਨਜਾਇਜ਼ ਖਣਨ ਖਿਲਾਫ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ...

ਨਜਾਇਜ਼ ਖਣਨ ਖਿਲਾਫ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਕੀਤੇ ਜ਼ਬਤ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 3 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ।

ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗੈਰ ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਜਦੋਂ ਕਿ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕਰ ਲਏ ਗਏ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ। ਹੁਣ ਤੱਕ ਆਮ ਲੋਕ 5.05 ਲੱਖ ਮੀਟਰਿਕ ਟਨ ਸਸਤਾ ਰੇਤਾ ਖਰੀਦ ਚੁੱਕੇ ਹਨ ਜਿਸ ਨਾਲ ਮਜ਼ਦੂਰਾਂ ਨੂੰ ਵੀ ਰੋਜ਼ਗਾਰ ਮਿਲਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਜਨਤਕ ਖੱਡਾਂ ਦੀ ਗਿਣਤੀ 50 ਤੱਕ ਕਰਨ ਦਾ ਟੀਚਾ ਹੈ। ਇਸੇ ਤਰ੍ਹਾਂ ਕਮਰਸ਼ੀਅਲ ਖੱਡਾਂ ਦੀ ਟੈਂਡਰਿੰਗ ਵੀ ਚੱਲ ਰਹੀ ਹੈ ਜਿੱਥੋਂ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...