October 21, 2026, 12:30 am
----------- Advertisement -----------
HomeNewsBreaking Newsਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ

Published on

----------- Advertisement -----------

ਚੰਡੀਗੜ੍ਹ, 8 ਜਨਵਰੀ 2022 – ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ  ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  28 ਜਨਵਰੀ 2022 ਹੋਵੇਗੀ। 29 ਜਨਵਰੀ  2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ ‘ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ  ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ* ।

ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ।

ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...