ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਵਾਇਰਸ ਤੇਜ਼ੀ ਫੜਨ ਲੱਗਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 3,038 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ ਵਿੱਚ ਕੋਵਿਡ-19 ਦੇ 21,000 ਤੋਂ ਵੱਧ ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ ਕਾਰਨ 7 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਦੂਜੇ ਪਾਸੇ ਛੱਤੀਸਗੜ੍ਹ ਦੇ ਇੱਕ ਗਰਲਜ਼ ਹੋਸਟਲ ਵਿੱਚ 19 ਵਿਦਿਆਰਥਣਾਂ ਕੋਰੋਨਾ ਸੰਕਰਮਿਤ ਪਾਈਆਂ ਗਈਆਂ ਹਨ। ਸਾਰਿਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥਣਾਂ ਦੇ ਸੰਪਰਕ ਵਿੱਚ ਆਏ ਹੋਰ ਵਿਦਿਆਰਥੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਨਾਲ 2 ਮੌਤਾਂ, ਉੱਤਰਾਖੰਡ ‘ਚ 1, ਮਹਾਰਾਸ਼ਟਰ ‘ਚ 1, ਜੰਮੂ ‘ਚ 1 ਅਤੇ ਦਿੱਲੀ ‘ਚ 2 ਮੌਤਾਂ ਹੋਈਆਂ ਹਨ। ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ, ਕੋਵਿਡ ਕੇਸਾਂ ਦੀ ਕੁੱਲ ਗਿਣਤੀ 4.47 ਕਰੋੜ (4,47,29,284) ਤੱਕ ਪਹੁੰਚ ਗਈ ਹੈ।
----------- Advertisement -----------
ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਦਾ ਕਹਿਰ! ਗਰਲਜ਼ ਹੋਸਟਲ ਦੀਆਂ 19 ਵਿਦਿਆਰਥਣਾਂ ਮਿਲੀਆਂ ਕੋਰੋਨਾ ਪਾਜ਼ੀਟਿਵ
Published on
----------- Advertisement -----------
----------- Advertisement -----------












