September 11, 2026, 2:43 pm
----------- Advertisement -----------
HomeNewsLatest Newsਸੰਸਦ ਦੀ ਕਾਰਵਾਈ ਵਾਰ-ਵਾਰ ਮੁਲਤਵੀ ਹੋਣ ਨਾਲ ਦੇਸ਼ ਦਾ ਆਰਥਿਕ ਪੱਖੋਂ ਹੋ...

ਸੰਸਦ ਦੀ ਕਾਰਵਾਈ ਵਾਰ-ਵਾਰ ਮੁਲਤਵੀ ਹੋਣ ਨਾਲ ਦੇਸ਼ ਦਾ ਆਰਥਿਕ ਪੱਖੋਂ ਹੋ ਰਿਹਾ ਹੈ ਵੱਡਾ ਨੁਕਸਾਨ: ਸੰਤ ਸੀਚੇਵਾਲ

Published on

----------- Advertisement -----------

ਸੁਲਤਾਨਪੁਰ ਲੋਧੀ, 04 ਅਪ੍ਰੈਲ : ਬਜਟ ਇਜਲਾਸ ਦੌਰਾਨ ਹੋਏ ਹੰਗਾਮਿਆਂ ਕਾਰਨ ਸੰਸਦ ਦੀ ਕਾਰਵਾਈ ਠੱਪ ਰਹਿਣ ਕਾਰਨ ਸਮੇਂ ਤੇ ਪੈਸਿਆਂ ਦੀ ਹੋਈ ਬਰਬਾਦੀ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀ ਭਾਸ਼ਾ ਵਿਚ ਲਿਖੇ ਆਪਣੇ ਪੱਤਰ ਵਿਚ ਬਹੁਤ ਹੀ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਸੱਤਾਧਾਰੀ ਤੇ ਵਿਰੋਧੀ ਧਿਰਾਂ ਵੱਲੋਂ ਸੰਸਦ ਨਾ ਚੱਲਣ ਕਾਰਨ ਜਿੱਥੇ ਦੇਸ਼ ਦੇ ਲੋਕਾਂ ਦੇ ਕਰੋੜਾਂ ਰੁਪਏ ਬਰਬਾਦ ਹੋਏ ਹਨ ਉੱਥੇ ਹੀ ਗੰਭੀਰ ਮੁੱਦਿਆਂ ਤੇ ਚਰਚਾ ਨਹੀ ਹੋ ਸਕੀ। ਉਹਨਾਂ ਆਪਣੇ ਪੱਤਰ ਵਿਚ ਕਿਹਾ ਕਿ ਉਹਨਾਂ ਨੇ ਕਰੀਬ 10 ਮਹੀਨੇ ਪਹਿਲਾਂ ਪੰਜਾਬ ਤੋਂ ਰਾਜਸਭਾ ਦੇ ਮੈਂਬਰ ਵਜੋਂ ਸੇਵਾ ਸ਼ੁਰੂ ਕੀਤੀ ਸੀ। ਉਹਨਾਂ ਦੱਸਿਆ ਕਿ ਸਾਡੀ ਸਿਆਸਤ ਵਿੱਚ ਕਦੇ ਕੋਈ ਰੁਚੀ ਨਹੀਂ ਰਹੀ।

ਉਹਨਾਂ ਦੀ ਸਮੁੱਚੀ ਜ਼ਿੰਦਗੀ ਵਾਤਾਵਰਨ ਸੰਭਾਲ ਅਤੇ ਸਮਾਜ ਸੇਵਾ ਨੂੰ ਸਮਰਪਿਤ ਰਹੀ ਹੈ ਜਿਸਨੂੰ ਦੇਖਦਿਆਂ ਹੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਲ਼ਈ ਨਾਮਜਦ ਕੀਤਾ ਗਿਆ ਸੀ ਤਾਂ ਕਿ ਵਾਤਾਵਰਣ ਤੇ ਪਾਣੀਆਂ ਦੇ ਮੁੱਦੇ ‘ਤੇ ਕੀਤੇ ਕਾਰਜਾਂ ਦੇ ਤਜ਼ਰਬੇ ਦਾ ਲਾਭ ਸਮੁੱਚੇ ਦੇਸ਼ ਨੂੰ ਮਿਲ ਸਕੇ। ਇਸੇ ਉਦੇਸ਼ ਨੂੰ ਲੈ ਕੇ ਉਹਨਾਂ ਰਾਜ ਸਭਾ ਨੂੰ ਸਵੀਕਾਰਿਆ ਸੀ। ਰਾਜ ਸਭਾ ਦੇ ਮੈਂਬਰ ਵਜੋਂ ਉਹਨਾਂ ਨੇ ਸੰਖ਼ੇਪ ਜਿਹੇ ਕਾਰਜਕਾਲ ਦੌਰਾਨ 3 ਸੰਸਦ ਇਜਲਾਸ ਵਿੱਚ ਹਾਜ਼ਰੀ ਭਰੀ ਹੈ ਤੇ ਉਹਨਾਂ ਪਹਿਲੇ ਅਤੇ ਦੂਜੇ ਦੋਵੇਂ ਇਜਲਾਸਾਂ ਦੌਰਾਨ ਪੰਜਾਬ ਅਤੇ ਮੁਲਕ ਦੇ ਕੁਝ ਅਹਿਮ ਲੋਕਪੱਖ਼ੀ ਮਸਲੇ ਉਠਾਏ ਸੀ। ਪਰ ਮੌਜੂਦਾ ਬਜਟ ਸੈਸ਼ਨ ਦੇ ਦੋਵੇਂ ਹਿੱਸਿਆ ਵਿੱਚ ਹੁਣ ਤੱਕ ਕਾਰਵਾਈ ਸਦਨ ਵਿਚਲੇ ਹੰਗਾਮੇ ਦੌਰਾਨ ਠੱਪ ਪਈ ਹੈ। ਜਿਸ ਕਾਰਨ ਉਹਨਾਂ ਨੂੰ ਰਾਜ ਸਭਾ ਵਿਚ ਆਉਣ ਦੇ ਮਕਸਦ ਦਾ ਸੁਪਨਾ ਟੁੱਟਦਾ ਲੱਗ ਰਿਹਾ ਹੈ। ਉਹਨਾਂ ਦੱਸਿਆ ਕਿ ਕਿ ਉਹ ਚਾਹੁੰਦੇ ਹਾਂ ਕਿ ਅਡਾਨੀ ਮੁੱਦੇ ਉੱਤੇ ਵਿਰੋਧੀ ਧਿਰ ਦੀ ਮੰਗ ਮੁਤਾਬਕ ਜੇਪੀਸੀ ਦਾ ਗਠਨ ਹੋਵੇ। ਪਰ ਉਹ ਇਹ ਨਹੀਂ ਚਾਹੁੰਦੇ ਕਿ ਇਸ ਨਾਲ ਸੰਸਦ ਦੀ ਕਾਰਵਾਈ ਹੀ ਨਾ ਚੱਲੇ। ਉਹਨਾਂ ਸਵਾਲ ਉਠਾਦਿਆ ਕਿਹਾ ਕਿ ਜੇਕਰ ਮੁਲਕ ਦੀ ਲੀਡਰਸ਼ਿਪ ਸੰਸਦ ਚਲਾਉਣ ਦਾ ਹੀ ਮਸਲਾ ਹੱਲ ਨਹੀਂ ਕਰ ਸਕਦੀ ਤਾਂ ਮੁਲਕ ਦੇ ਅਸਲ ਮੁੱਦੇ ਹੱਲ ਕਿਵੇਂ ਹੋਣਗੇ। ਉਹਨਾਂ ਦੱਸਿਆ ਕਿ ਸੰਸਦ ਦੇ ਇਸ ਅਪਰ ਹਾਊਸ ਵਿੱਚ ਆਉਣ ਵਾਲੇ ਮੈਂਬਰਾਂ ਤੋਂ ਦੇਸ਼ ਦੇ ਲੋਕ ਆਸ ਕਰਦੇ ਹਨ ਕਿ ਉਹ ਵੱਖ-ਵੱਖ ਖੇਤਰਾਂ ਦੇ ਮਾਹਰ ਹੋਣਗੇ ਅਤੇ ਆਮ ਸਿਆਸਤ ਵਿੱਚ ਨਾ ਪੈ ਕੇ ਮੁਲਕ ਦੇ ਮਸਲਿਆਂ ਉੱਤੇ ਗੰਭੀਰ ਚਰਚਾ ਉਪਰੰਤ ਨੀਤੀਆਂ ਘੜਨ ਵਿੱਚ ਮਦਦਗਾਰ ਸਾਬਿਤ ਹੋਣਗੇ ਪਰ ਜੇਕਰ ਉਹੀ ਸਦਨ ਦੇ ਮੈਂਬਰ ਕਾਰਵਾਈ ਨੂੰ ਮਿਲ ਬੈਠ ਕੇ ਚਲਾਉਣ ਲ਼ਈ ਨਹੀਂ ਸੋਚ ਸਕਦੇ ਤਾਂ ਉਹ ਦੇਸ਼ ਦੇ ਗੰਭੀਰ ਮੁੱਦਿਆਂ ਬਾਰੇ ਕਿਵੇਂ ਸੰਵਾਦ ਰਚਾਉਣਗੇ, ਅਤੇ ਇਨ੍ਹਾਂ ਦਾ ਹੱਲ ਲੱਭਣਗੇ।

ਉਹਨਾਂ ਨੇ ਇਸ ਚਿੱਠੀ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮਸਲਾ ਵੀ ਰਾਜ ਸਭਾ ਚੇਅਰਮੈਨ ਸਾਹਿਬ ਦੇ ਧਿਆਨ ਵਿਚ ਲਿਆਂਦਾ। ਉਹਨਾਂ ਕਿਹਾ ਕਿ ਜੀ ਪੰਜਾਬ ਦੇ ਕਿਸਾਨਾਂ ਨੇ ਭੁੱਖਮਾਰੀ ਦੌਰਾਨ ਦੇਸ਼ ਦਾ ਢਿੱਡ ਭਰਿਆ ਸੀ ਹੁਣ ਜਦੋਂ ਪੰਜਾਬ ਵਿੱਚ ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀਆਂ ਕਣਕਾਂ ਸਮੇਤ ਹੋਰ ਫਸਲਾਂ ਦੀ ਬਰਬਾਦੀ ਹੋਈ ਹੈ ਅਜਿਹੇ ਸਮੇਂ ਵਿਚ ਸਦਨ ਵਿਚ ਕਿਸਾਨਾਂ ਦੇ ਹੋਏ ਇਸ ਉਜਾੜੇ ਦੀ ਚਰਚਾ ਨਾ ਹੋ ਕਿਸਾਨਾਂ ਲਈ ਬਹੁਤ ਦੁੱਖਦਾਇਕ ਹੈ। ਬਜਟ ਦੇ ਦੋਵੇਂ ਇਜਲਾਸਾਂ ਦਾ ਬਿਨ੍ਹਾ ਚਰਚਾ ਕੀਤਿਆ ਲੰਘ ਜਾਣ ਨਾਲ ਦੇਸ਼ ਦੇ ਲੋਕਾਂ ਦਾ ਹੁਣ ਤੱਕ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਹਨਾਂ ਦੱਸਿਆ ਕਿ ਸੰਸਦ ਨੂੰ ਚਲਾਉਣ ਉੱਤੇ ਲੋਕਾਂ ਦੀ ਕਿਰਤ ਕਮਾਈ ਦਾ ਪੈਸਾ ਲੱਗਦਾ ਹੈ। ਇਹ ਸੰਸਦ ਮੈਂਬਰਾਂ ਵਲੋਂ ਬਿਨਾਂ ਕੁਝ ਕੀਤਿਆਂ ਲੋਕਾਂ ਦੇ ਕਰੋੜਾਂ ਰੁਪਏ ਦੀ ਬਰਬਾਦੀ ਦਾ ਜ਼ਿੰਮੇਵਾਰ ਕੌਣ ਹੈ.? ਇਸ ਦਾ ਉੱਤਰ ਦੇਸ਼ ਦੇ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਸੰਸਦ ਟੀਵੀ ਅਤੇ ਮੀਡੀਆ ਰਾਹੀ ਅਸੀਂ ਦੇਸ ਦੇ ਲੋਕਾਂ ਨੂੰ ਇਹ ਤਾਂ ਦਿਖਾ ਦਿੱਤਾ ਕਿ ਸੰਸਦ ਕਿਵੇਂ ਚੱਲਦੀ ਹੈ, ਪਰ ਇਹ ਉਨ੍ਹਾਂ ਦੀਆਂ ਭਾਵਨਾਵਾਂ ਮੁਤਾਬਕ ਚੱਲੇ ਇਹ ਦਿਖਾਉਣਾ ਸਮੇਂ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...