June 25, 2026, 12:53 am
----------- Advertisement -----------
HomeNewsLatest Newsਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਨਾਲ ਬੈਂਕ 'ਚ 4 ਲੱਖ ਦੀ ਠੱਗੀ

ਜਲੰਧਰ ‘ਚ ਦਿਨ-ਦਿਹਾੜੇ ਬਜ਼ੁਰਗ ਨਾਲ ਬੈਂਕ ‘ਚ 4 ਲੱਖ ਦੀ ਠੱਗੀ

Published on

----------- Advertisement -----------

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਦੇ ਕੰਪਨੀ ਬਾਗ ਚੌਕ ਨੇੜੇ ਇਲਾਹਾਬਾਦ ਬੈਂਕ’ ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਤੋਂ ਇਕ ਵਿਅਕਤੀ 4 ਲੱਖ ਰੁਪਏ ਲੈ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 4 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਬੈਂਕ ਵਿੱਚ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪੀੜਤ ਵਿਜੇ ਕੁਮਾਰ ਚੋਪੜਾ ਨੇ ਦੱਸਿਆ ਕਿ ਕੰਪਨੀ ਬਾਗ ਚੌਕ ਨੇੜੇ ਇਲਾਹਾਬਾਦ ਬੈਂਕ ‘ਚ ਸਵੇਰੇ ਕਰੀਬ 10:30 ਵਜੇ 4 ਲੱਖ ਰੁਪਏ ਜਮ੍ਹਾ ਕਰਵਾਉਣ ਲਈ ਆਇਆ ਸੀ। ਪੀੜਤ ਨੇ ਦੱਸਿਆ ਕਿ ਇਕ ਵਿਅਕਤੀ ਉਸ ਕੋਲ ਆਇਆ ਅਤੇ ਉਸ ਨੇ ਕਿਹਾ ਕਿ “ਤੁਸੀਂ ਗਲਤ ਤਰੀਕੇ ਨਾਲ ਫਾਰਮ ਭਰਿਆ ਹੈ ਅਤੇ ਮੈਂ ਇਸ ਬੈਂਕ ਵਿੱਚ ਕੰਮ ਕਰਦਾ ਹਾਂ, ਮੈਨੂੰ ਪੈਸੇ ਦਿਓ, ਮੈਂ ਜਮ੍ਹਾ ਕਰ ਦਿਆਂਗਾ।” ਪੀੜਤ ਵਿਜੇ ਚੋਪੜਾ ਨੇ ਦੱਸਿਆ ਕਿ ਉਸ ਨੇ ਉਕਤ ਵਿਅਕਤੀ ਨੂੰ 4 ਲੱਖ ਰੁਪਏ ਦਿੱਤੇ ਪਰ ਦੋਸ਼ੀ ਪੈਸੇ ਜਮ੍ਹਾ ਕਰਵਾਉਣ ਦੀ ਬਜਾਏ ਪੈਸੇ ਲੈ ਕੇ ਫ਼ਰਾਰ ਹੋ ਗਿਆ।
ਬੈਂਕ ਮੈਨੇਜਰ ਨੇ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਨੂੰ ਆਪਣੇ ਵੱਲੋਂ ਹਰ ਸੰਭਵ ਮਦਦ ਦੇਵਾਂਗੇ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮਾਮਲੇ ਨੂੰ ਹੱਲ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...