ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਾਲ ਹੀ ਵਿੱਚ ਚਰਚਾ ਚੱਲ ਰਹੀ ਸੀ ਕਿ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਸ਼ਾਮ 5 ਵਜੇ ਪੱਛਮੀ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ‘ਆਪ’ ਪਾਰਟੀ ਵਿੱਚ ਸ਼ਾਮਲ ਕਰਨਗੇ। ਦੂਜੇ ਪਾਸੇ ਕਾਂਗਰਸ ਨੇ ਪਹਿਲਾਂ ਹੀ ਵੱਡਾ ਝਟਕਾ ਦਿੰਦੇ ਹੋਏ ਸੁਸ਼ੀਲ ਰਿੰਕੂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ।



