August 29, 2026, 10:16 pm
----------- Advertisement -----------
HomeNewsBreaking Newsਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ 'ਤੇ ਕੋਰੋਨਾ ਦਾ ਛਾਇਆ, 15 ਜਨਵਰੀ...

ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ‘ਤੇ ਕੋਰੋਨਾ ਦਾ ਛਾਇਆ, 15 ਜਨਵਰੀ ਤੱਕ ਰੈਲੀਆਂ-ਰੋਡ ਸ਼ੋਆਂ ‘ਤੇ ਰੋਕ

Published on

----------- Advertisement -----------
  • ਜਿੱਤ ਤੋਂ ਬਾਅਦ ਦੇ ਜਲੂਸ ‘ਤੇ ਵੀ ਲੱਗੀ ਪਾਬੰਦੀ

ਨਵੀਂ ਦਿੱਲੀ, 9 ਜਨਵਰੀ 2022 – ਬੀਤੇ ਦਿਨ 8 ਜਨਵਰੀ ਨੂੰ ਚੋਣ ਕਮਿਸ਼ਨ ਨੇ ਇਸ ਸਾਲ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਚੋਣਾਂ ਹੋਣੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਦੇਸ਼ ਦੇ 5 ਸੂਬਿਆਂ ਦੇ 690 ਵਿਧਾਨ ਸਭਾ ਹਲਕਿਆਂ ‘ਚ ਚੋਣਾਂ ਹੋਣਗੀਆਂ।

ਦੇਸ਼ ‘ਚ ਇਸ ਸਮੇਂ ਕੋਰੋਨਾ ਵੀ ਸਿਖਰ ‘ਤੇ ਹੈ ਅਤੇ ਕੋਰੋਨਾ ਦੀ ਤੀਜੀ ਲਹਿਰ ਵੀ ਦਸਤਕ ਦੇ ਰਹੀ ਹੈ। ਦੇਸ਼ ‘ਚ ਦਿਨੋ-ਦਿਨ ਕੋਰੋਨਾ ਕੇਸ ਵੀ ਵਧ ਰਹੇ ਹਨ। ਜਿਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਕੋਰੋਨਾ ਦਰਮਿਆਨ ਚੋਣਾਂ ਕਰਵਾਉਣ ਲਈ ਨਵਾਂ ਪ੍ਰੋਟੋਕੋਲ ਲਾਗੂ ਕੀਤਾ ਜਾਵੇਗਾ। ਜਿਸ ਤਹਿਤ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਰੈਲੀਆਂ-ਰੋਡ ਸ਼ੋਆਂ ‘ਤੇ ਰੋਕ ਲਾ ਦਿੱਤੀ ਹੈ ਅਤੇ ਨਾ ਹੀ ਪੈਦਲ ਯਾਤਰਾ ਹੋਵੇਗੀ। ਸਟਰੀਟ ਮੀਟਿੰਗਾਂ, ਬਾਈਕ ਰੈਲੀਆਂ ‘ਤੇ ਵੀ ਪਾਬੰਦੀ ਹੋਵੇਗੀ। ਜਿੱਤ ਤੋਂ ਬਾਅਦ ਉਮੀਦਵਾਰ ਜਿੱਤ ਦਾ ਜਲੂਸ ਨਹੀਂ ਕੱਢ ਸਕਣਗੇ। ਚੋਣ ਪ੍ਰਚਾਰ ਵਰਚੁਅਲ ਰੈਲੀ ਰਾਹੀਂ ਹੀ ਕੀਤਾ ਜਾਵੇਗਾ। ਸਿਰਫ਼ 5 ਲੋਕ ਹੀ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਸਕਦੇ ਹਨ। ਹਰ ਰੈਲੀ ਤੋਂ ਪਹਿਲਾਂ ਉਮੀਦਵਾਰ ਤੋਂ ਐਫੀਡੇਵਿਟ ਲਿਆ ਜਾਵੇਗਾ।

ਇਸ ਤੋਂ ਬਿਨਾਂ ਵੋਟ ਪਾਉਣ ਮੌਕੇ ਵੀ ਜੇਕਰ ਕੋਈ ਵੋਟਰ ਫੇਸ ਮਾਸਕ ਭੁੱਲ ਜਾਂਦਾ ਹੈ, ਤਾਂ ਉਨ੍ਹਾਂ ਲਈ ਰਾਖਵੇਂ ਮਾਸਕ ਰੱਖੇ ਜਾਣਗੇ। ਟੀਕਾਕਰਨ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਸਾਰੇ ਚੋਣ ਵਰਕਰਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣੀਆਂ ਜ਼ਰੂਰੀ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...