July 24, 2026, 2:23 am
----------- Advertisement -----------
HomeNewsLatest Newsਯੂਟੀਸੀਏ ਤੇ ਚੰਡੀਗੜ੍ਹ ਪੁਲੀਸ ਵੱਲੋਂ ਗਲੀ ਕ੍ਰਿਕਟ ਟੂਰਨਾਮੈਂਟ ਦੀ ਜਰਸੀ ਨੂੰ ਕੀਤਾ...

ਯੂਟੀਸੀਏ ਤੇ ਚੰਡੀਗੜ੍ਹ ਪੁਲੀਸ ਵੱਲੋਂ ਗਲੀ ਕ੍ਰਿਕਟ ਟੂਰਨਾਮੈਂਟ ਦੀ ਜਰਸੀ ਨੂੰ ਕੀਤਾ ਗਿਆ ਲਾਂਚ

Published on

----------- Advertisement -----------

ਚੰਡੀਗੜ੍ਹ, ਯੂਟੀ ਕ੍ਰਿਕਟ ਐਸੋਸੀਏਸ਼ਨ (ਯੂਟੀਸੀਏ) ਅਤੇ ਚੰਡੀਗੜ੍ਹ ਪੁਲੀਸ ਵੱਲੋਂ 6 ਅਪ੍ਰੈਲ ਤੋਂ ਕਰਵਾਏ ਜਾ ਰਹੇ ਐਲੇਂਜਰਸ ਗਲੀ ਕ੍ਰਿਕਟ ਟੂਰਨਾਮੈਂਟ 2023 ਦੇ ਮੱਦੇਨਜ਼ਰ ਬੁੱਧਵਾਰ ਨੂੰ ਚੰਡੀਗੜ੍ਹ ਪੁਲੀਸ ਹੈੱਡਕੁਆਰਟਰ, ਸੈਕਟਰ 9 ਵਿਖੇ ਟੂਰਨਾਮੈਂਟ ਦੀ ਜਰਸੀ ਨੂੰ ਲਾਂਚ ਕੀਤਾ ਗਿਆ। ਯੂਟੀਸੀਏ ਦੇ ਪ੍ਰਧਾਨ ਸੰਜੇ ਟੰਡਨ, ਮੇਅਰ ਅਨੂਪ ਗੁਪਤਾ, ਚੰਡੀਗੜ੍ਹ ਪੁਲੀਸ ਦੀ ਐਸਐਸਪੀ ਕੰਵਰਦੀਪ ਕੌਰ (ਆਈਪੀਐਸ), ਡੀਐਸਪੀ ਰਾਮ ਗੋਪਾਲ, ਐਲੇਂਜਰਜ਼ ਗਰੁੱਪ ਦੇ ਚੇਅਰਮੈਨ ਆਰਐਸ ਕੰਵਰ, ਯੂਟੀਸੀਏ ਦੇ ਮੈਂਬਰ ਰੁਪੇਸ਼ ਕੇ ਸਿੰਘ ਅਤੇ ਰਵਿੰਦਰ ਸਿੰਘ ਬਿੱਲਾ ਨੇ ਟੂਰਨਾਮੈਂਟ ਦੀ ਜਰਸੀ ਨੂੰ ਲਾਂਚ ਕੀਤਾ। ਟੂਰਨਾਮੈਂਟ ਦਾ ਉਦਘਾਟਨ ਵੀਰਵਾਰ ਨੂੰ ਸ਼ਾਮ 6.30 ਵਜੇ ਸੈਕਟਰ 16 ਦੇ ਕ੍ਰਿਕਟ ਗਰਾਊਂਡ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕਰਨਗੇ। ਇਹ ਟੂਰਨਾਮੈਂਟ ਸਵੇਰੇ ਅਤੇ ਸ਼ਾਮ ਨੂੰ ਸ਼ਹਿਰ ਦੇ ਦਸ ਵੱਖ-ਵੱਖ ਖੇਡ ਮੈਦਾਨਾਂ ਵਿੱਚ ਖੇਡੇ ਜਾਣਗੇ। ਇਹ ਟੂਰਨਾਮੈਂਟ ਨਾਕ ਆਊਟ ਦੇ ਆਧਾਰ ‘ਤੇ ਟੈਨਿਸ ਬਾਲ ਨਾਲ ਦਸ ਓਵਰਾਂ ਦਾ ਹੋਵੇਗਾ। ਸੰਜੇ ਟੰਡਨ ਨੇ ਦੱਸਿਆ ਕਿ ਟੂਰਨਾਮੈਂਟ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਾਖੋਰੀ ਦੇ ਚੁੰਗਲ ਤੋਂ ਬਚਾ ਕੇ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ। ਟੂਰਨਾਮੈਂਟ ਦਾ ਫਾਈਨਲ ਮੈਚ 23 ਅਪ੍ਰੈਲ ਨੂੰ ਖੇਡਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...