ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਫਗਵਾੜਾ ਦੇ ਮੁਹੱਲਾ ਪੀਪਾਰੰਗੀ ‘ਚ ਵੱਡਾ ਹਾਦਸਾ ਹੋਇਆ ਹੈ। ਇੱਥੇ ਇਕ ਡੇਅਰੀ ਦੀ ਛੱਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ।ਮਰਨ ਵਾਲਿਆਂ ਵਿੱਚ ਡੇਅਰੀ ਮਾਲਕ ਵੀ ਸ਼ਾਮਲ ਹੈ। ਜ਼ਖਮੀਆਂ ਦਾ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ ਅਤੇ ਐੱਸਐੱਚਓ ਜੋਗਿੰਦਰ ਸਿੰਘ ਆਦਿ ਮੌਕੇ ‘ਤੇ ਪਹੁੰਚ ਗਏ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ।












