September 22, 2026, 9:48 pm
----------- Advertisement -----------
HomeNewsEntertainmentਮਲਾਇਕਾ ਅਰੋੜਾ ਨੇ ਦੱਸਿਆ ਦੂਜੇ ਵਿਆਹ ਦਾ ਵੱਡਾ ਪਲਾਨ , ਕਿਹਾ- ਸੋਚ...

ਮਲਾਇਕਾ ਅਰੋੜਾ ਨੇ ਦੱਸਿਆ ਦੂਜੇ ਵਿਆਹ ਦਾ ਵੱਡਾ ਪਲਾਨ , ਕਿਹਾ- ਸੋਚ ਤਾਂ ਰਹੀ ਹਾਂ …

Published on

----------- Advertisement -----------

ਨਵੀਂ ਦਿੱਲੀ: ਮਲਾਇਕਾ ਅਰੋੜਾ-ਅਰਜੁਨ ਕਪੂਰ ਬੀ-ਟਾਊਨ ਦੀ ਪਸੰਦੀਦਾ ਜੋੜੀ ਹੈ। ਜੇਕਰ ਮਲਾਇਕਾ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਦਮ ‘ਤੇ ਇੰਡਸਟਰੀ ‘ਚ ਪਛਾਣ ਬਣਾਈ ਹੈ। ਅਦਾਕਾਰਾ ਹਮੇਸ਼ਾ ਆਪਣੇ ਲੁੱਕ ਅਤੇ ਸਟਾਈਲ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਫਿਟਨੈੱਸ ਨੂੰ ਲੈ ਕੇ ਮਲਾਇਕਾ ਵੀ ਕਾਫੀ ਤਾਰੀਫਾਂ ਲੁੱਟਦੀ ਹੈ। ਅਰਬਾਜ਼ ਨਾਲ ਤਲਾਕ ਤੋਂ ਬਾਅਦ ਉਹ ਅਭਿਨੇਤਾ ਅਰਜੁਨ ਕਪੂਰ ਨੂੰ ਡੇਟ ਕਰ ਰਹੀ ਹੈ। ਹੁਣ ਹਾਲ ਹੀ ‘ਚ ਉਨ੍ਹਾਂ ਨੇ ਦੂਜੇ ਵਿਆਹ ਨੂੰ ਲੈ ਕੇ ਬਿਆਨ ਦਿੱਤਾ ਹੈ। ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਅਦਾਕਾਰਾ ਨੇ ਦੁਬਾਰਾ ਵਿਆਹ ਕਰਨ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਅਦਾਕਾਰਾ ਨੇ ਕਿਹਾ ਕਿ ਉਹ ਹੁਣ ਦੁਬਾਰਾ ਵਿਆਹ ਕਰਨ ਬਾਰੇ ਸੋਚ ਰਹੀ ਹੈ ਪਰ ਫਿਲਹਾਲ ਇਸ ਬਾਰੇ ਜ਼ਿਆਦਾ ਖੁਲਾਸਾ ਨਹੀਂ ਕਰਨਾ ਚਾਹੁੰਦੀ।

ਉਸ ਨੇ ਕਿਹਾ, ‘ਬੇਸ਼ੱਕ ਮੈਂ ਇਸ ਬਾਰੇ ਸੋਚਿਆ ਹੈ, ਮੈਂ ਪਿਆਰ ਵਿਚ ਵਿਸ਼ਵਾਸ ਕਰਦੀ ਹਾਂ, ਪਰ ਮੈਂ ਇਸ ਗੱਲ ਦਾ ਜਵਾਬ ਨਹੀਂ ਦੇਣਾ ਚਾਹੁੰਦੀ ਕਿ ਮੈਂ ਵਿਆਹ ਕਦੋਂ ਕਰਾਂਗੀ। ਕਿਉਂਕਿ ਮੈਂ ਫਿਲਹਾਲ ਕੁਝ ਚੀਜ਼ਾਂ ਨੂੰ ਸਰਪ੍ਰਾਈਜ਼ ਰੱਖਣਾ ਚਾਹੁੰਦੀ ਹਾਂ। ਜੇ ਸਭ ਕੁਝ ਪਹਿਲਾਂ ਤੋਂ ਦੱਸ ਦਿੱਤਾ ਜਾਵੇ ਤਾਂ ਮਜ਼ਾ ਹੀ ਖਤਮ ਹੋ ਜਾਵੇਗਾ। ਦੱਸ ਦੇਈਏ ਕਿ ਮਲਾਇਕਾ ਅਤੇ ਅਰਜੁਨ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਇਸ ਜੋੜੇ ਨੂੰ ਅਕਸਰ ਇਕੱਠੇ ਦੇਖਿਆ ਗਿਆ ਹੈ। ਦੋਵੇਂ ਸੋਸ਼ਲ ਮੀਡੀਆ ‘ਤੇ ਆਪਣੀਆਂ ਖੂਬਸੂਰਤ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਉਹ ਇਵੈਂਟਸ, ਪਾਰਟੀਆਂ ਅਤੇ ਫੈਮਿਲੀ ਫੰਕਸ਼ਨ ‘ਚ ਇਕੱਠੇ ਨਜ਼ਰ ਆਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...