June 9, 2026, 4:32 pm
----------- Advertisement -----------
HomePunjabbusinessਅਮਨ ਅਰੋੜਾ ਵੱਲੋਂ ਡੱਚ ਫਰਮ ਦੇ ਐਮ.ਡੀ ਨਾਲ ਮੁਲਾਕਾਤ

ਅਮਨ ਅਰੋੜਾ ਵੱਲੋਂ ਡੱਚ ਫਰਮ ਦੇ ਐਮ.ਡੀ ਨਾਲ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 6 ਅਪ੍ਰੈਲ: ਨੀਦਰਲੈਂਡ ਆਧਾਰਤ ਫਰਮ ਨੇਕਸਸਨੋਵਸ ਦੇ ਮੈਨੇਜਿੰਗ ਡਾਇਰੈਕਟਰ ਰੁਟਜਰ ਡੀ ਬਰੂਜਿਨ ਨੇ ਅੱਜ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਰਹਿੰਦ-ਖੂੰਹਦ, ਪਾਣੀ ਅਤੇ ਨਵਿਆਉਣਯੋਗ ਊਰਜਾ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਲਈ ਢੁਕਵੇਂ ਅਤੇ ਸਥਾਈ ਹੱਲ ਬਾਰੇ ਚਰਚਾ ਕੀਤੀ। ਇੱਥੇ ਪੇਡਾ ਕੰਪਲੈਕਸ ਵਿਖੇ ਡੱਚ ਫਰਮ ਦੇ ਐਮ.ਡੀ. ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਉੱਜਵਲ ਭਵਿੱਖ ਸਿਰਜਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਪੰਜਾਬ ਨੂੰ ਨਵਿਆਉਣਯੋਗ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਨੇਕਸਸਨੋਵਸ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੁੱਖ ਤੌਰ ‘ਤੇ ਖੇਤੀ ਪ੍ਰਧਾਨ ਸੂਬਾ ਹੈ ਅਤੇ ਹਰ ਸਾਲ 20 ਮਿਲੀਅਨ ਟਨ ਤੋਂ ਵੱਧ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ। ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਆਧਾਰਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ) ਪ੍ਰਾਜੈਕਟਾਂ ਦੀਆਂ ਵੱਡੀ ਸੰਭਾਵਨਾਵਾਂ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਤੇ ਹੋਰ ਖੇਤੀ ਰਹਿੰਦ-ਖੂੰਹਦ ਆਧਾਰਤ ਕੁੱਲ 33.23 ਟਨ ਸੀ.ਬੀ.ਜੀ. ਪ੍ਰਤੀ ਦਿਨ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪ੍ਰਾਜੈਕਟ ਜ਼ਿਲ੍ਹਾ ਸੰਗਰੂਰ ਵਿਖੇ ਚਲ ਰਿਹਾ ਹੈ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 42 ਹੋਰ ਸੀ.ਬੀ.ਜੀ. ਪਲਾਂਟ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 52.25 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਚਾਰ ਹੋਰ ਪ੍ਰਾਜੈਕਟ ਅਗਲੇ 4-5 ਮਹੀਨਿਆਂ ਵਿੱਚ ਚਾਲੂ ਹੋਣ ਦੀ ਸੰਭਾਵਨਾ ਹੈ।

ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਐਨ.ਆਰ.ਐਸ.ਈ. ਨੀਤੀ-2012 ਤਹਿਤ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਲੈਂਡ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਚਾਰਜਿਜ਼, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਸਣੇ ਇਨਵੈਸਟ ਪੰਜਾਬ ਜ਼ਰੀਏ ਸਿੰਗਲ ਸਟਾਪ ਪ੍ਰਵਾਨਗੀਆਂ ਦੇਣ ਦੀ ਸਹੂਲਤ ਪ੍ਰਦਾਨ ਕਰਕੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣੀ ਯਕੀਨੀ ਬਣਾਈ ਜਾ ਰਹੀ ਹੈ।

ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਉਂਦਿਆਂ ਬਰੂਜਿਨ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੀ ਫਰਮ ਵੱਲੋਂ ਪਹਿਲਾਂ ਹੀ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਏਕੀਕ੍ਰਿਤ ਠੋਸ ਆਧਾਰਤ ਪ੍ਰਬੰਧਨ ਕੇਂਦਰ ਸਥਾਪਤ ਕੀਤਾ ਗਿਆ ਹੈ। ਮੌਜੂਦਾ ਸਮੇਂ ਪਲਾਂਟ ਵਿੱਚ ਲਗਭਗ 20-25 ਟਨ ਪ੍ਰਤੀ ਦਿਨ ਰਹਿੰਦ-ਖੂੰਹਦ ਪ੍ਰਾਪਤ ਹੋ ਰਹੀ ਹੈ, ਜੋ ਅਗਲੇ ਮਹੀਨਿਆਂ ਦੌਰਾਨ ਲਗਭਗ 60 ਟਨ ਤੱਕ ਪਹੁੰਚਣ ਦੀ ਉਮੀਦ ਹੈ। ਇਸ ਰਹਿੰਦ-ਖੂੰਹਦ ਨੂੰ ਈ-ਵਾਹਨਾਂ ਰਾਹੀਂ ਚੁੱਕਿਆ ਜਾਂਦਾ ਹੈ ਅਤੇ ਫਿਰ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਨੂੰ ਰੀਸਾਈਕਲ ਕਰਨ ਯੋਗ ਅਤੇ ਜੈਵਿਕ ਆਧਾਰ ‘ਤੇ ਵੱਖ-ਵੱਖ ਕੀਤਾ ਜਾਂਦਾ ਹੈ। ਬਾਇਓਗੈਸ ਬਣਾਉਣ ਲਈ ਜੈਵਿਕ ਪਦਾਰਥਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਦੋਂ ਕਿ ਨਸ਼ਟ ਨਾ ਹੋਣ ਵਾਲੀ ਸਮੱਗਰੀ ਨੂੰ ਰੀਸਾਈਕਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿਧੀ ਨਾਲ ਰਹਿੰਦ-ਖੂੰਹਦ ਦੇ ਢੇਰ ਨਹੀਂ ਬਣ ਰਹੇ ਅਤੇ ਉਹ ਸਥਾਈ ਤੇ ਨਵੀਨਤਮ ਊਰਜਾ ਪ੍ਰਾਜੈਕਟਾਂ ਰਾਹੀਂ ਕਾਰਬਨ ਮੁਕਤ ਵਿਸ਼ਵ ਬਣਾਉਣ ਦੇ ਮਿਸ਼ਨ ‘ਤੇ ਕੰਮ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...