September 9, 2026, 1:18 am
----------- Advertisement -----------
HomeNewsLatest Newsਪਟਿਆਲਾ DC ਵੱਲੋਂ ਕੱਚੇ ਬਿੱਲਾਂ ’ਤੇ ਕਿਤਾਬਾਂ ਦੀ ਵਿੱਕਰੀ ਕਰਨ ਵਾਲੇ ਕਿਤਾਬ...

ਪਟਿਆਲਾ DC ਵੱਲੋਂ ਕੱਚੇ ਬਿੱਲਾਂ ’ਤੇ ਕਿਤਾਬਾਂ ਦੀ ਵਿੱਕਰੀ ਕਰਨ ਵਾਲੇ ਕਿਤਾਬ ਵਿਕਰੇਤਾਵਾਂ ਨੂੰ ਚਿਤਾਵਨੀ

Published on

----------- Advertisement -----------

ਪਟਿਆਲਾ, 6 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਦੇ ਗਠਿਤ ਕੀਤੇ ਉਡਣ ਦਸਤਿਆਂ ਵੱਲੋਂ ਕਿਤਾਬ ਮਾਰਕੀਟ ਸਮੇਤ ਹੋਰਨਾਂ ਥਾਵਾਂ ’ਤੇ ਕਿਤਾਬਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਦੁਕਾਨਦਾਰ ਕਿਤਾਬਾਂ ਕੱਚੇ ਬਿੱਲਾਂ ’ਤੇ ਵੇਚਦੇ ਹਨ, ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਕਿਤਾਬਾਂ ਦੀ ਵਿਕਰੀ ਦੇ ਪੱਕੇ ਬਿੱਲ ਗਾਹਕਾਂ ਨੂੰ ਦੇਣ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਫਲਾਇੰਗ ਸਕੁਐਡ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਕੁਤਾਹੀ ਸਾਹਮਣੇ ਆਉਣ ’ਤੇ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਤਾਬਾਂ ਖਰੀਦਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਤਾਬਾਂ ਲੈਣ ਸਮੇਂ ਦੁਕਾਨਾਂ ਤੋਂ ਪੱਕਾ ਬਿੱਲ ਲੈਣਾ ਯਕੀਨੀ ਬਣਾਂਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...