November 12, 2026, 5:12 am
----------- Advertisement -----------
HomeNewsEntertainmentਅਦਾਕਾਰਾ ਅਮੀਸ਼ਾ ਪਟੇਲ ਖਿਲਾਫ ਰਾਂਚੀ ਸਿਵਲ ਕੋਰਟ ਤੋਂ ਵਾਰੰਟ ਜਾਰੀ, ਜਾਣੋ ਕੀ...

ਅਦਾਕਾਰਾ ਅਮੀਸ਼ਾ ਪਟੇਲ ਖਿਲਾਫ ਰਾਂਚੀ ਸਿਵਲ ਕੋਰਟ ਤੋਂ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ। ‘ਗਦਰ 2’ ਦੀ ਅਦਾਕਾਰਾ ਮੁਸ਼ਕਿਲ ‘ਚ ਘਿਰਦੀ ਨਜ਼ਰ ਆ ਰਹੀ ਹੈ। ਦਰਅਸਲ ਰਾਂਚੀ ਦੀ ਇੱਕ ਸਿਵਲ ਅਦਾਲਤ ਨੇ ਧੋਖਾਧੜੀ ਅਤੇ ਚੈੱਕ ਬਾਊਂਸ ਮਾਮਲੇ ਵਿੱਚ ਵੀਰਵਾਰ ਨੂੰ ਅਮੀਸ਼ਾ ਅਤੇ ਉਸਦੇ ਕਾਰੋਬਾਰੀ ਪਾਰਟਨਰ ਕਰੁਣਾਲ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ।ਸ਼ਿਕਾਇਤ ਦਰਜ ਕਰਵਾਉਣ ਵਾਲੇ ਅਜੈ ਕੁਮਾਰ ਸਿੰਘ ਝਾਰਖੰਡ ਦੇ ਇੱਕ ਫਿਲਮ ਨਿਰਮਾਤਾ ਹਨ। ਉਸਨੇ ਹੀ ਅਮੀਸ਼ਾ ਪਟੇਲ ਅਤੇ ਉਸਦੇ ਸਾਥੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇੱਕ ਰਿਪੋਰਟ ਦੇ ਅਨੁਸਾਰ, ਰਾਂਚੀ ਦੀ ਸਿਵਲ ਅਦਾਲਤ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿਉਂਕਿ ਨਾ ਤਾਂ ਅਮੀਸ਼ਾ ਪਾਟਲੇ ਅਤੇ ਨਾ ਹੀ ਉਸਦਾ ਵਕੀਲ ਆਪਣਾ ਪੱਖ ਪੇਸ਼ ਕਰਨ ਲਈ ਸੰਮਨ ਦੇ ਬਾਵਜੂਦ ਅਦਾਲਤ ਵਿੱਚ ਪੇਸ਼ ਹੋਏ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ ਲਈ 15 ਅਪ੍ਰੈਲ ਦੀ ਤਰੀਕ ਤੈਅ ਕੀਤੀ ਗਈ ਹੈ।

ਰਾਂਚੀ ਜ਼ਿਲੇ ਦੇ ਹਰਮੂ ਦੇ ਰਹਿਣ ਵਾਲੇ ਅਜੇ ਕੁਮਾਰ ਸਿੰਘ ਨੇ ਅਭਿਨੇਤਰੀ ਅਮੀਸ਼ਾ ਅਤੇ ਉਸ ਦੇ ਕਾਰੋਬਾਰੀ ਸਾਥੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤਕਰਤਾ ਅਨੁਸਾਰ ਅਮੀਸ਼ਾ ਨੇ ਉਸ ਨੂੰ ਦੇਸੀ ਮੈਜਿਕ ਨਾਮ ਦੀ ਫਿਲਮ ‘ਚ ਪੈਸੇ ਲਗਾਉਣ ਲਈ ਬੁਲਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਫਿਲਮ ਦੇ ਨਿਰਮਾਣ ਅਤੇ ਪ੍ਰਮੋਸ਼ਨ ਲਈ ਅਮੀਸ਼ਾ ਦੇ ਬੈਂਕ ਖਾਤੇ ‘ਚ 2.5 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ। ਸ਼ਿਕਾਇਤਕਰਤਾ ਅਨੁਸਾਰ ਫਿਲਮ ਦੀ ਸ਼ੂਟਿੰਗ 2013 ‘ਚ ਸ਼ੁਰੂ ਹੋਈ ਸੀ ਪਰ ਅਜੇ ਤੱਕ ਫਿਲਮ ਪੂਰੀ ਨਹੀਂ ਹੋਈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਵਾਰ-ਵਾਰ ਦੇਰੀ ਕਰਨ ‘ਤੇ ਅਮੀਸ਼ਾ ਨੇ ਅਕਤੂਬਰ 2018 ‘ਚ ਉਸ ਨੂੰ 2.5 ਕਰੋੜ ਅਤੇ 50 ਲੱਖ ਰੁਪਏ ਦੇ ਦੋ ਚੈੱਕ ਦਿੱਤੇ, ਜੋ ਬਾਊਂਸ ਹੋ ਗਏ। ਉਸ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 420 ਅਤੇ 120 ਤਹਿਤ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...