ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮੁੜ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਭਲਕੇ ਅੰਮ੍ਰਿਤਸਰ ਜਾਣਗੇ ਇਸ ਸਬੰਧੀ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

ਨਵਜੋਤ ਸਿੰਘ ਸਿੱਧੂ ਨੇ ਇਸ ਸਬੰਧੀ ਟਵੀਟ ਕਰ ਕੇ ਲਿਖਿਆ ਹੈ ਕਿ ਉਹ ਪਹਿਲਾਂ ਜਲੰਧਰ ਵਿਖੇ ਚੌਧਰੀ ਸੰਤੋਖ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨਗੇ ਅਤੇ ਉਸ ਤੋਂ ਬਾਅਦ ਸ਼ਾਮ ਨੂੰ 4 ਵਜੇ ਆਪਣੀ ਕਰਮ ਭੂਮੀ ਅੰਮ੍ਰਿਤਸਰ ਵਿਖੇ ਜਾਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਨੇ ਅੱਜ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।












